ਪਰਮਜੀਤ ਸਿੰਘ ਕੁਠਾਲਾਮਾਲੇਰਕੋਟਲਾ, 19 ਮਈਪੰਜਾਬ ਕਾਂਗਰਸ ਦੀ ਸਕੱਤਰ ਅਤੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਅੰਦਰ ਕਾਂਗਰਸ ਪਾਰਟੀ ਦੇ ਜਥੇਬੰਦਕ ਕਾਰਜਾਂ ਦੀ ਅਗਵਾਈ ਕਰ ਰਹੀ ਬੀਬਾ ਨਿਸ਼ਾਤ ਅਖਤਰ ਨੇ ਅੱਜ ਨੇੜਲੇ ਪਿੰਡ ਕੁਠਾਲਾ ’ਚ ਸੀਨੀਅਰ ਕਾਂਗਰਸੀ ਆਗੂ ਬਾਬੂ ਸੁਭਾਸ਼ ਚੰਦਰ ਦੇ ਘਰ ਗੱਲਬਾਤ ਕਰਦਿਆਂ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੀ ਕਾਨਫਰੰਸ 25 ਮਈ ਨੂੰ ਮਾਲੇਰਕੋਟਲਾ ’ਚ ਕਰਵਾਈ ਕੀਤੀ ਜਾ ਰਹੀ ਹੈ। ਇਸ ਕਾਨਫਰੰਸ ਨੂੰ ਸੰਬੋਧਨ ਕਰਨ ਲਈ ਸੂਬਾਈ ਕਾਂਗਰਸ ਲੀਡਰਸ਼ਿਪ ਸਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਕਾਂਗਰਸ ਰੈਲੀ ਦਾ ਇਕੱਠ ਸਰਕਾਰ ਦੀਆਂ ਡਰਾਮੇਬਾਜ਼ੀਆਂ ਤੋਂ ਖਫ਼ਾ ਲੋਕਾਂ ਦੇ ਰੋਸ ਦਾ ਸਪੱਸ਼ਟ ਪ੍ਰਗਟਾਵਾ ਹੋਵੇਗਾ। ਉਨ੍ਹਾਂ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 25 ਮਈ ਦੀ ਮਾਲੇਰਕੋਟਲਾ ਰੈਲੀ ਨੂੰ ਸਫ਼ਲ ਬਨਾਉਣ ਲਈ ਦਿਨ-ਰਾਤ ਇੱਕ ਕਰ ਦੇਣ। ਇਸ ਮੌਕੇ ਬਾਬੂ ਸੁਭਾਸ਼ ਚੰਦਰ ਦੇ ਨਾਲ ਮਨਿੰਦਰ ਸਿੰਘ ਚਹਿਲ, ਸਾਬਕਾ ਸਰਪੰਚ ਜਸਵਿੰਦਰ ਸਿੰਘ, ਗੁਰਦੇਵ ਸਿੰਘ ਤਾਊ ਅਤੇ ਸਹਿਕਾਰੀ ਸਭਾ ਦੇ ਵਾਇਸ ਪ੍ਰਧਾਨ ਸਹਿਕਾਰੀ ਸਭਾ ਹਾਜ਼ਰ ਸਨ।