ਮੀਆਂਪੁਰ ਦੇ ਦਰਜਨਾਂ ਵਾਸੀ ਭਾਜਪਾ ਵਿੱਚ ਸ਼ਾਮਲ
ਸਰਬਜੀਤ ਸਿੰਘ ਭੱਟੀ
ਲਾਲੜੂ, 9 ਜੂਨ
ਇੱਥੋਂ ਨਜ਼ਦੀਕੀ ਪਿੰਡ ਮੀਆਂਪੁਰ ਵਿੱਚ ਭਾਜਪਾ ਨੂੰ ਉਸ ਸਮੇਂ ਹੁੰਗਾਰਾ ਮਿਲਿਆ ਜਦੋਂ ਭਾਜਪਾ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਚੌਧਰੀ ਹਰਦੀਪ ਸਿੰਘ ਨਾਲ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸ੍ਰੀ ਸੈਣੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਰਕਰਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਭਾਜਪਾ ਵਿੱਚ ਪੂਰਾ ਮਾਣ ਸਤਿਕਾਰ ਮਿਲੇਗਾ।
ਇਸ ਮੌਕੇ ਸ੍ਰੀ ਸੈਣੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਲਾਕੇ ਵਿੱਚ ਸਮਾਜ ਸੇਵਾ ਦੇ ਅਨੇਕਾਂ ਕਾਰਜ ਆਰੰਭੇ ਹੋਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਲਾਲੜੂ ਅਤੇ ਡੇਰਾਬਸੀ ਇਲਾਕੇ ਵਿੱਚ ਮੁਫਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਜਾਵੇਗੀ। ਸੀਟੀਯੂ ਦੀ ਬੱਸ ਸਰਵਿਸ ਡੇਰਾਬਸੀ ਤੋਂ ਵਧਾ ਕੇ ਲਾਲੜੂ ਤਕ ਕੀਤੇ ਜਾਣ ਦੀ ਮੰਗ ਤੇ ਵੀ ਪ੍ਰਮੁੱਖਤਾ ਨਾਲ ਵਿਚਾਰ ਕੀਤਾ ਜਾਵੇਗਾ।
ਇਸ ਮੌਕੇ ਚੌਧਰੀ ਸਰਬਣ ਸਿੰਘ, ਮੋਹਨ ਸਿੰਘ, ਜਗੀਰ ਸਿੰਘ, ਪਵਨ ਕੁਮਾਰ, ਸਾਬਕਾ ਸਰਪੰਚ ਈਸ਼ਰ ਸਿੰਘ, ਪੁਸ਼ਪਿੰਦਰ ਮਹਿਤਾ, ਬਿਕਰਮ ਸਿੰਘ, ਗੁਰਚਰਨ ਸਿੰਘ, ਜਸਬੀਰ ਸਿੰਘ ਆਦਿ ਸ਼ਾਮਲ ਸਨ।