ਸੁਨਾਮ ਊਧਮ ਸਿੰਘ ਵਾਲਾ: ਲਾਇਨਜ਼ ਕਲੱਬ ਸੁਨਾਮ ਰਾਇਲਜ਼ ਦੇ ਨਵ-ਨਿਯੁਕਤ ਪ੍ਰਧਾਨ ਮੁਨੀਸ਼ ਕੁਮਾਰ ਮੋਨੂੰ ਨੇ ਆਪਣੇ ਸਾਲ 2025-26 ਦੀ ਸ਼ੁਰੂਆਤ ਬਾਲਾ ਜੀ ਮੰਦਰ ਸੁਨਾਮ ਵਿੱਚ ਇੱਕ ਧਾਰਮਿਕ ਸਮਾਗਮ ਕਰਵਾਉਣ ਉਪੰਰਤ ਕੀਤੀ ਗਈ। ਇਸ ਮੀਟਿੰਗ ਮੌਕੇ ਡੀਐੱਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਨਵੇਂ ਪ੍ਰਧਾਨ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੱਤੀ। ਕਲੱਬ ਪ੍ਰਧਾਨ ਮੁਨੀਸ਼ ਕੁਮਾਰ ਮੋਨੂੰ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਕਲੱਬ ਦੇ ਕੰਮਾਂ ਪ੍ਰਤੀ ਹਮੇਸ਼ਾ ਹੀ ਤਤਪਰ ਰਹਿਣਗੇ। ਇਸ ਮੌਕੇ ਕਲੱਬ ਵੱਲੋਂ ਡੀਐੱਸਪੀ ਹਰਵਿੰਦਰ ਸਿੰਘ ਖਹਿਰਾ ਅਤੇ ਅਗਰਵਾਲ ਸਭਾ ਦੇ ਨਵੇਂ ਪ੍ਰਧਾਨ ਵਿਕਰਮ ਗਰਗ ਵਿੱਕੀ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਟੇਜ ਦੀ ਕਾਰਵਾਈ ਕਲੱਬ ਸਕੱਤਰ ਮਨਪ੍ਰੀਤ ਸਿੰਘ ਨੇ ਨਿਭਾਈ। -ਨਿੱਜੀ ਪੱਤਰ ਪ੍ਰੇਰਕ