ਮੁਲਜ਼ਮ 25 ਗ੍ਰਾਮ ਹੈਰੋਇਨ ਸਮੇਤ ਕਾਬੂ
06:26 AM Apr 04, 2025 IST
Advertisement
ਜਲੰਧਰ: ਕਮਿਸ਼ਨਰੇਟ ਪੁਲੀਸ ਜਲੰਧਰ ਨੇ ਇੱਕ ਵਿਅਕਤੀ ਨੂੰ 25 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਦੀ ਪੁਲੀਸ ਟੀਮ ਕਪੂਰਥਲਾ ਰੋਡ, ਵਰਿਆਣਾ ਮੋੜ ਤੋਂ ਲੈਦਰ ਕੰਪਲੈਕਸ, ਬਸਤੀ ਬਾਵਾ ਖੇਲ ਦੇ ਖੇਤਰ ਵਿੱਚ ਮੌਜੂਦ ਸੀ। ਗਸ਼ਤ ਦੌਰਾਨ, ਉਨ੍ਹਾਂ ਨੇ ਇੱਕ ਸ਼ੱਕੀ ਵਿਅਕਤੀ ਨੂੰ ਸੜਕ ਕਿਨਾਰੇ ਖੜ੍ਹਾ ਦੇਖਿਆ। ਤਲਾਸ਼ੀ ਲੈਣ ’ਤੇ ਪੁਲੀਸ ਟੀਮ ਨੇ ਉਸਦੇ ਕਬਜ਼ੇ ਵਿੱਚੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ। ਫੜੇ ਗਏ ਵਿਅਕਤੀ ਦੀ ਪਛਾਣ ਵਿਪਨ ਸ਼ਰਮਾ ਪੁੱਤਰ ਕੁੰਦਨ ਲਾਲ ਸ਼ਰਮਾ ਵਾਸੀ ਕਿਸ਼ਨਪੁਰਾ ਥਾਣਾ ਰਾਮਾ ਮੰਡੀ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵਿਰੁੱਧ ਐਨ.ਡੀ.ਪੀ.ਐਸ ਐਕਟ, ਆਬਕਾਰੀ ਐਕਟ ਅਤੇ ਹੋਰ ਕਈ ਅਪਰਾਧਿਕ ਧਾਰਾਵਾਂ ਤਹਿਤ 10 ਐਫ.ਆਈ.ਆਰ ਪਹਿਲਾਂ ਤੋਂ ਦਰਜ ਹਨ। -ਪੱਤਰ ਪ੍ਰੇਰਕ
Advertisement
Advertisement
Advertisement
Advertisement