ਪੱਤਰ ਪ੍ਰੇਰਕਮਾਨਸਾ, 21 ਅਪਰੈਲਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਮਾਨਸਾ ਵਿੱਚ ਕੈਬਨਿਟ ਸਬ-ਕਮੇਟੀ ਪੰਜਾਬ ਦੇ ਵਿਰੁੱਧ ਰੋਸ ਮੁਜ਼ਾਹਰਾ ਕਰ ਕੇ ਅਰਥੀ ਸਾੜੀ ਗਈ। ਫਰੰਟ ਦੇ ਆਗੂਆਂ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।ਮੁਜ਼ਾਹਰਕਾਰੀਆਂ ਨੂੰ ਸੰਬੋਧਨ ਕਰਦਿਆਂ ਫਰੰਟ ਦੇ ਕਨਵੀਨਰ ਸਿਕੰਦਰ ਘਰਾਂਗਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 3 ਸਾਲਾਂ ਵਿੱਚ ਮੁਲਾਜ਼ਮਾਂ ਨਾਲ ਇੱਕ ਵੀ ਮੀਟਿੰਗ ਕਰਨ ਦੀ ਲੋੜ ਨਹੀਂ ਸਮਝੀ ਗਈ। ਉਨ੍ਹਾਂ ਦੱਸਿਆ ਕਿ ਕੈਬਨਿਟ ਸਬ-ਕਮੇਟੀ ਵੱਲੋਂ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਕਿਸੇ ਵੀ ਮਸਲੇ ਦਾ ਨਿਪਟਾਰਾ ਨਹੀਂ ਕੀਤਾ ਸਗੋਂ ਲਾਰੇ ਲੱਪੇ ਲਾ ਕੇ ਮੋੜ ਦਿੱਤਾ ਜਾਂਦਾ ਹੈ।ਫਰੰਟ ਦੇ ਆਗੂਆਂ ਮੱਖਣ ਸਿੰਘ ਉੱਡਤ, ਮੇਜਰ ਸਿੰਘ ਦੂਲੋਵਾਲ, ਬਿੱਕਰ ਮੰਘਾਣੀਆਂ ਅਤੇ ਸੱਤਪਾਲ ਭੈਣੀ ਨੇ ਮੰਗ ਕੀਤੀ ਕਿ ਛੇਵੇਂ ਪੇਅ ਕਮਿਸ਼ਨ ਦਾ ਬਕਾਇਆ ਮਿਤੀ 1.1.2016 ਤੋਂ 30.6.2021 ਤੱਕ ਇੱਕੋ ਕਿਸ਼ਤ ਵਿੱਚ ਤੁਰੰਤ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੰਟਰੈਕਟ, ਦਿਹਾੜੀਦਾਰ, ਆਊਟਸੋਰਸਿੰਗ ਅਤੇ ਠੇਕਾ ਅਧਾਰਤ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ ਅਤੇ ਰੈਗੂਲਰ ਹੋਣ ਤੱਕ ਘੱਟੋ-ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਂਦਾ ਜਾਵੇ, ਜਦੋਂਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ।ਇਸ ਮੌਕੇ ਲਖਨ ਲਾਲ, ਬਿੱਕਰ ਮਾਖਾ, ਜਨਕ ਸਿੰਘ, ਜਗਦੇਵ ਸਿੰਘ, ਰਾਜ ਕੁਮਾਰ ਰੰਗਾ, ਅਮਰਜੀਤ ਸਿੰਘ ਸਿੱਧੂ, ਹਿੰਮਤ ਸਿੰਘ, ਗੋਰਾ ਲਾਲ ਅਤਲਾ, ਅਜੈਬ ਸਿੰਘ ਅਲੀਸ਼ੇਰ ਅਤੇ ਪ੍ਰਿਥੀ ਸਿੰਘ ਮਾਨ ਨੇ ਵੀ ਸੰਬੋਧਨ ਕੀਤਾ।