ਮੁੱਖ ਮੰਤਰੀ ਨਾਇਬ ਸੈਣੀ ਦਾ ਸਿਰਸਾ ਦੌਰਾ ਅੱਜ
ਨਿੱਜੀ ਪੱਤਰ ਪ੍ਰੇਰਕ
ਸਿਰਸਾ, 10 ਜੂਨ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਭਲਕੇ 11 ਜੂਨ ਨੂੰ ਸੰਤ ਕਬੀਰ ਜੈਅੰਤੀ ਮੌਕੇ ਦਾਣਾ ਮੰਡੀ ’ਚ ਇਕ ਰੈਲੀ ਨੂੰ ਸੰਬੋਧਨ ਕਰਨਗੇ। ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਮੁੱਖ ਮੰਤਰੀ ਦੇ ਸਿਰਸਾ ਦੌਰੇ ਦੇ ਮੱਦੇਨਜ਼ਰ ਪੁਲੀਸ ਚੌਕਸੀ ਵਧਾ ਦਿੱਤੀ ਗਈ ਹੈ। ਐੱਸਪੀ ਡਾ. ਮੰਯਕ ਗੁਪਤਾ ਨੇ ਅੱਜ ਪੁਲੀਸ ਅਧਿਕਾਰੀਆਂ ਨਾਲ ਰੈਲੀ ਵਾਲੀ ਥਾਂ ’ਤੇ ਸੁਰਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਐੱਸਪੀ ਨੇ ਰੈਲੀ ਏਅਰ ਫੋਰਸ ਤੋਂ ਅਨਾਜ ਮੰਡੀ ਸਿਰਸਾ ਤੱਕ ਦੇ ਸਾਰੇ ਰੂਟਾਂ ਦਾ ਨਿਰੀਖਣ ਕੀਤਾ। ਅਧਿਕਾਰੀਆਂ ਨੇ ਫਾਇਰ ਬ੍ਰਿਗੇਡ, ਡਾਕਟਰਾਂ ਦੀ ਟੀਮ ਅਤੇ ਐਂਬੂਲੈਂਸਾਂ ਦੀਆਂ ਤਾਇਨਾਤੀ ਵਾਲੀਆਂ ਥਾਵਾਂ ਦਾ ਵੀ ਨਿਰੀਖਣ ਕੀਤਾ ਅਤੇ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਲਾਪਰਵਾਹੀ ਅਤੇ ਢਿੱਲ-ਮੱਠ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਸਮਾਜ ਵਿਰੋਧੀ ਅਤੇ ਸ਼ੱਕੀ ਲੋਕਾਂ ’ਤੇ ਤਿੱਖੀ ਨਜ਼ਰ ਰੱਖਣ ਅਤੇ ਕਾਨੂੰਨ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਕਿਹਾ ਹੈ।