For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਨੂੰ ਸ਼੍ੋਮਣੀ ਕਮੇਟੀ ਬਾਰੇ ਗ਼ਲਤ ਬਿਆਨੀ ਸ਼ੋਭਦੀ ਨਹੀਂ: ਹਰਪ੍ਰੀਤ ਸਿੰਘ

06:17 AM Jun 10, 2025 IST
ਮੁੱਖ ਮੰਤਰੀ ਨੂੰ ਸ਼੍ੋਮਣੀ ਕਮੇਟੀ ਬਾਰੇ ਗ਼ਲਤ ਬਿਆਨੀ ਸ਼ੋਭਦੀ ਨਹੀਂ  ਹਰਪ੍ਰੀਤ ਸਿੰਘ
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ।
Advertisement

ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 9 ਜੂਨ
ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਉੱਤੇ ਬੈਠ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਤਨਜ ਕੱਸਦਿਆਂ ਬਿਆਨ ਦੇਣਾ ਮੁੱਖ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ,‘ਸਾਡੇ ਆਪਸੀ ਵਿਚਾਰਕ ਮੱਤਭੇਦ ਹੋ ਸਕਦੇ ਹਨ। ਅਸੀਂ ਹਮੇਸ਼ਾ ਆਪਣੀਆਂ ਸੰਸਥਾਵਾਂ ਦੀ ਮਜ਼ਬੂਤੀ ਦੀ ਗੱਲ ਕਰਾਂਗੇ।’ ਉਨ੍ਹਾਂ ਕਿਹਾ ਕਿ ਅੱਜ ਸਿੱਖਾਂ ਦੀ ਘੱਟ ਰਹੀ ਗਿਣਤੀ ਚਿੰਤਾ ਦਾ ਵਿਸ਼ਾ ਹੈ, ਪ੍ਰੰਤੂ ਗਿਣਤੀ ਦੇ ਨਾਲ ਨਾਲ ਗੁਣਵੱਤਾ ਵੱਲ ਵੀ ਧਿਆਨ ਦੇਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ 1947 ਤੋਂ ਬਾਅਦ ਦਿੱਲੀ ਦੀਆਂ ਸਰਕਾਰਾਂ ਨੇ ਪੰਜਾਬ ਵਿੱਚ ਅਜਿਹਾ ਮਾਹੌਲ ਸਿਰਜਿਆ ਜਿਸ ਨਾਲ ਹਿੰਦੂ-ਸਿੱਖ ਏਕਤਾ ਵਿੱਚ ਦਰਾੜ ਆਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਾਰੇ ਧੜਿਆਂ ਵਿੱਚ ਉਦੋਂ ਤੱਕ ਰਾਜਸੀ ਏਕਾ ਨਹੀਂ ਹੋ ਸਕਦਾ ਜਦੋਂ ਤੱਕ ਆਗੂ ਹਾਊਮੈ ਤੇ ਹੰਕਾਰ ਨਹੀਂ ਛੱਡਦੇ।

Advertisement

ਨੀਵੇਂ ਪੱਧਰ ਦੀ ਬਿਆਨਬਾਜ਼ੀ ਕਰ ਰਹੇ ਨੇ ਮੁੱਖ ਮੰਤਰੀ: ਚੀਮਾ

ਸ੍ਰੀ ਆਨੰਦਪੁਰ ਸਾਹਿਬ: ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਦੱਸਣ ਲਈ ਕੁਝ ਵੀ ਨਹੀਂ ਹੈ ਤੇ ਉਹ ਕੇਵਲ ਲੋਕਾਂ ਦਾ ਧਿਆਨ ਭਟਕਾਉਣ ਲਈ ਨੀਵੇਂ ਪੱਧਰ ਦੀ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਉੱਚ ਅਹੁਦਿਆਂ ’ਤੇ ਦਿੱਲੀ ਅਤੇ ਹੋਰ ਸੂਬਿਆਂ ਤੋਂ ਲਿਆ ਕੇ ਗੈਰ ਪੰਜਾਬੀਆਂ ਨੂੰ ਬਿਠਾਇਆ ਜਾ ਰਿਹਾ ਹੈ, ਉਸ ਸਬੰਧੀ ਲੋਕਾਂ ਨੂੰ ਜਵਾਬ ਦੇਣ ਦੀ ਬਜਾਏ ਮੁੱਖ ਮੰਤਰੀ ਬੇਲੋੜੀ ਬਿਆਨਬਾਜ਼ੀ ਕਰ ਰਹੇ ਹਨ ਜੋ ਨਿੰਦਣਯੋਗ ਹੈ। ਇਸ ਮੌਕੇ ਸ਼੍ੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਡਾ. ਜਗਜੀਤ ਸਿੰਘ ਭਿੰਡਰ, ਨੰਬਰਦਾਰ ਸੰਦੀਪ ਸਿੰਘ ਕਲੌਤਾ, ਰੂਪਨਗਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਹਾਜ਼ਰ ਸਨ।

Advertisement
Advertisement

Advertisement
Author Image

Balbir Singh

View all posts

Advertisement