For the best experience, open
https://m.punjabitribuneonline.com
on your mobile browser.
Advertisement

ਮੁੱਖ ਸਬਜ਼ੀ ਮੰਡੀ ਵਿੱਚ ਸਟੈਟਿਕ ਕੰਪੈਕਟਰਾਂ ਦਾ ਉਦਘਾਟਨ

07:26 AM Mar 17, 2025 IST
ਮੁੱਖ ਸਬਜ਼ੀ ਮੰਡੀ ਵਿੱਚ ਸਟੈਟਿਕ ਕੰਪੈਕਟਰਾਂ ਦਾ ਉਦਘਾਟਨ
ਸਟੈਟਿਕ ਕੰਪੈਕਟਰਾਂ ਦਾ ਉਦਘਾਟਨ ਕਰਦੇ ਹੋਏ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਮਦਨ ਲਾਲ ਬੱਗਾ ਅਤੇ ਮੇਅਰ ਪ੍ਰਿੰ. ਇੰਦਰਜੀਤ ਕੌਰ। 
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 16 ਮਾਰਚ
ਸਫਾਈ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਕਦਮ ਹੋਰ ਵਧਾਉਂਦੇ ਹੋਏ ਅੱਜ ਇੱਥੋਂ ਦੇ ਬਹਾਦਰਕੇ ਰੋਡ ’ਤੇ ਮੁੱਖ ਸਬਜ਼ੀ ਮੰਡੀ ਵਿੱਚ ਲਾਏ ਗਏ ਸਟੈਟਿਕ ਕੰਪੈਕਟਰਾਂ ਦਾ ਅੱਜ ਵਿਧਾਇਕ ਹਲਕਾ ਪੂਰਬੀ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਮਦਨ ਲਾਲ ਬੱਗਾ ਅਤੇ ਮੇਅਰ ਪ੍ਰਿੰ. ਇੰਦਰਜੀਤ ਕੌਰ ਨੇ ਸਾਂਝੇ ਤੌਰ ’ਤੇ ਉਦਘਾਟਨ ਕੀਤਾ।
ਇਸ ਪ੍ਰਾਜੈਕਟ ਵਿੱਚ ਲਗਭਗ 3.70 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਦੋ ਕੰਪੈਕਟਰ ਸਾਈਟਾਂ ਸ਼ਾਮਲ ਹਨ। ਸਟੈਟਿਕ ਕੰਪੈਕਟਰਾਂ ਦੇ ਲੱਗਣ ਨਾਲ ਨੇੜਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਕੂੜੇ ਤੋਂ ਵੱਡੀ ਰਾਹਤ ਮਿਲੇਗੀ ਕਿਉਂਕਿ ਇਸ ਨਾਲ ਕੂੜੇ ਦੀ ਖੁੱਲ੍ਹੀ ਡੰਪਿੰਗ ਨੂੰ ਰੋਕਿਆ ਜਾ ਸਕੇਗਾ। ਇਹ ਮੁੱਖ ਸਬਜ਼ੀ ਮੰਡੀ ਵਿੱਚ ਸਫਾਈ ਨੂੰ ਵੀ ਯਕੀਨੀ ਬਣਾਏਗਾ। ਹਾਲ ਹੀ ਵਿੱਚ ਨਗਰ ਨਿਗਮ ਨੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਨਿਰਦੇਸ਼ਾਂ ਹੇਠ ਸਬਜ਼ੀ ਮੰਡੀ ਵਿੱਚ ਇੱਕ ਵੱਡੀ ਸਫਾਈ ਮੁਹਿੰਮ ਵੀ ਸ਼ੁਰੂ ਕੀਤੀ ਸੀ। ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਕੂੜੇ ਦੀ ਖੁੱਲ੍ਹੀ ਡੰਪਿੰਗ ਨੂੰ ਰੋਕਣ ਲਈ ਸ਼ਹਿਰ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਸਟੈਟਿਕ ਕੰਪੈਕਟਰ ਲਗਾਏ ਗਏ ਹਨ ਅਤੇ ਇਹ ਸਫ਼ਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਕੰਪੈਕਟਰ ਸਾਈਟਾਂ ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਉਹ ਇਸਦੀ ਜਾਂਚ ਲਈ ਨਿਰੀਖਣ ਵੀ ਕਰ ਰਹੇ ਹਨ।
ਵਿਧਾਇਕ ਗਰੇਵਾਲ, ਵਿਧਾਇਕ ਬੱਗਾ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ। ਸ਼ਹਿਰ ਵਿੱਚ ਕੂੜਾ ਪ੍ਰਬੰਧਨ ਨੂੰ ਬਿਹਤਰ ਬਣਾਉਣ ਲਈ ਕਈ ਕਦਮ ਚੁੱਕੇ ਗਏ ਹਨ। ਇਸ ਦੌਰਾਨ, ਮੇਅਰ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਲੁਧਿਆਣਾ ਨੂੰ ਨੰਬਰ 1 ਸ਼ਹਿਰ ਬਣਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਨਗਰ ਨਿਗਮ ਦਾ ਸਮਰਥਨ ਕਰਨ।

Advertisement

Advertisement
Advertisement
Advertisement
Author Image

Sukhjit Kaur

View all posts

Advertisement