ਟ੍ਰਿਬਿਊਨ ਨਿਊਜ਼ ਸਰਵਿਸਲੁਧਿਆਣਾ, 6 ਫਰਵਰੀਸਨਅਤੀ ਸ਼ਹਿਰ ਵਿੱਚ ਨਗਰ ਨਿਗਮ ਏ-ਜ਼ੋਨ ਵਿੱਚ ਛਾਪਾਮਾਰੀ ਕਰਨ ਮਗਰੋਂ ਅੱਜ ਦੂਜੇ ਦਿਨ ਮੇਅਰ ਇੰਦਰਜੀਤ ਕੌਰ ਨੇ ਡੀ-ਜ਼ੋਨ ਸਰਾਭਾ ਨਗਰ ਦਫ਼ਤਰ ਵਿੱਚ ਜਾਂਚ ਕੀਤੀ। ਸਵੇਰੇ ਮੇਅਰ ਨੇ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ-ਡੀ ਦਫ਼ਤਰ ਵਿੱਚ ਸਟਾਫ ਦੀ ਹਾਜ਼ਰੀ ਦੀ ਜਾਂਚ ਕੀਤੀ। ਇਸ ਦੌਰਾਨ ਗੈਰਹਾਜ਼ਰ ਮੁਲਾਜ਼ਮਾਂ ਨੂੰ ਚਿਤਾਵਨੀ ਨੋਟਿਸ ਜਾਰੀ ਕੀਤਾ ਗਿਆ। ਦਫ਼ਤਰ ਦੇ ਨਿਰੀਖਣ ਦੌਰਾਨ ਮੇਅਰ ਨੇ ਆਉਣ ਵਾਲੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਤੇ ਸਟਾਫ ਨੂੰ ਦਫ਼ਤਰਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਵਸਨੀਕਾਂ ਦੀ ਭਲਾਈ ਲਈ ਵਚਨਬੱਧ ਹੈ। ਜਿੱਥੇ ਵੀ ਲੋੜ ਹੋਵੇ, ਨਗਰ ਨਿਗਮ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਵੀ ਕਦਮ ਚੁੱਕੇ ਜਾ ਰਹੇ ਹਨ।