ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ
ਪੱਤਰ ਪ੍ਰੇਰਕ
ਗੁਰੂਹਰਸਹਾਏ, 7 ਫਰਵਰੀ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਗੁਰੂਹਰਸਹਾਏ ਦੀ ਮੀਟਿੰਗ ਹੋਈ ਜਿਸ ਦੀ ਅਗਵਾਈ ਜਥੇਬੰਦੀ ਦੇ ਪ੍ਰਧਾਨ ਡਾ. ਧੰਨਾ ਮੱਲ ਗੋਇਲ ਨੇ ਕੀਤੀ। ਇਸ ਮੀਟਿੰਗ ਵਿੱਚ ਸਾਥੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰ ਵਿਚਾਰ-ਵਟਾਂਦਰਾ ਕੀਤਾ ਗਿਆ ਜਿਸ ਵਿੱਚ ਬਲਾਕ ਚੇਅਰਮੈਨ ਡਾ. ਸਤਪਾਲ ਜਲਾਲਾਬਾਦ ਵਾਲੇ ਨੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਸਾਫ ਸੁਥਰਾ ਕੰਮ ਕਰ ਰਹੇ ਸਾਥੀਆਂ ਨੂੰ ਪ੍ਰੇਸ਼ਾਨ ਨਾ ਕਰੇ ਤਾਂ ਜੋ ਉਹ ਆਪਣਾ ਕੰਮ ਕਰਕੇ ਪਰਿਵਾਰ ਨੂੰ ਪਾਲ ਸਕਣ| ਜ਼ਿਲ੍ਹਾ ਪ੍ਰਧਾਨ ਹਰਭਜਨ ਕੰਬੋਜ ਨੇ ਵੱਧ ਰਹੇ ਨਸ਼ਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਤੇ ਸਾਥੀਆਂ ਨੂੰ ਸਾਫ ਸੁਥਰਾ ਕੰਮ ਕਰਨ ਦੀ ਅਪੀਲ ਕੀਤੀ ਅਤੇ ਆਖਿਆ ਕਿ ਜਥੇਬੰਦੀ ਉਨ੍ਹਾਂ ਦੇ ਨਾਲ ਹੈ। ਬਲਾਕ ਪ੍ਰਧਾਨ ਪੂਰਨ ਸਿੰਘ, ਜ਼ਿਲ੍ਹਾ ਜੁਆਇੰਟ ਕੈਸ਼ੀਅਰ ਨਿਸ਼ਾਨ ਸਾਹਿਬ, ਬਲਾਕ ਜਰਨਲ ਸਕੱਤਰ ਗੁਲਜ਼ਾਰ ਸਿੰਘ, ਬਲਾਕ ਕੈਸ਼ੀਅਰ ਰਾਜ ਕਰਨ, ਮੀਤ ਪ੍ਰਧਾਨ ਵਿਕਰਮ ਸਿੰਘ ਤੇ ਹੋਰ ਸੀਨੀਅਰ ਸਾਥੀਆਂ ਨੇ ਵੀ ਸੰਬੋਧਨ ਕੀਤਾ। ਮੋਗਾ ਤੋਂ ਮੈਡੀਸਿਟੀ ਹਸਪਤਾਲ ਤੋਂ ਸੀਨੀਅਰ ਮੈਨੇਜਰ ਡਾ. ਅਜੈ ਕੁਮਾਰ ਨੈਗੀ ਤੇ ਪੀਆਰਓ ਪੀਟਰ ਗੋਰੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਪਣੇ ਹਸਪਤਾਲ ਵਿਚ ਚੱਲ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਸਾਰੇ ਡਾਕਟਰ ਸਾਥੀਆਂ ਨੇ ਉਨ੍ਹਾਂ ਦਾ ਬਹੁਤ ਧੰਨਵਾਦ ਕੀਤਾ ਤੇ ਧਿਆਨ ਨਾਲ ਉਨ੍ਹਾਂ ਦੇ ਵਿਚਾਰ ਸੁਣੇ| ਇਸ ਮੌਕੇ ਵਾਈਸ ਚੇਅਰਮੈਨ ਡਾ. ਸੁਭਾਸ਼ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਜਨਕ ਰਾਜ, ਡਾ. ਦਰਸ਼ਨ ਸਿੰਘ, ਡਾ. ਸੁਖਦੇਵ ਸਿੰਘ, ਡਾ. ਗੁਰਮੀਤ ਸਿੰਘ, ਡਾ. ਰਮੇਸ਼ ਤੇ ਹੋਰ ਹਾਜ਼ਰ ਸਨ।