ਮੋਗਾ ’ਚ ਸਖ਼ਤ ਵਿਰੋਧ ਦੇ ਬਾਵਜੂਦ ਨਸ਼ਾ ਤਸਕਰਾਂ ਦੇ ਘਰ ਢਾਹੇ
ਨਿੱਜੀ ਪੱਤਰ ਪ੍ਰੇਰਕ
ਮੋਗਾ, 7 ਜੂਨ
ਸੂਬੇ ’ਚ ਨਸਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਕਾਨੂੰਨ ਮੁਤਾਬਕ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਅਤੇ ਢਾਹੁਣ ਦੀ ਮੁਹਿੰਮ ਤਹਿਤ ਇਥੇ ਸਲੱਮ ਖੇਤਰ ਵਿੱਚ ਤਸਕਰਾਂ ਦੇ ਦੋ ਘਰਾਂ ਨੂੰ ਜੇਸੀਬੀ ਮਸ਼ੀਨ ਨਾਲ ਢਾਹ ਦਿੱਤਾ ਗਿਆ। ਇਸ ਮੌਕੇ ਔਰਤਾਂ ਨੇ ਜ਼ੋਰਦਾਰ ਵਿਰੋਧ ਵੀ ਕੀਤਾ ਪਰ ਖੇਤਰ ਨੂੰ ਪੁਲੀਸ ਛਾਉਣੀ ਵਿਚ ਤਬਦੀਲ ਕੀਤਾ ਗਿਆ ਸੀ।
ਐੱਸਐੱਸਪੀ ਅਜੈ ਗਾਂਧੀ ਨੇ ਦੱਸਿਆ ਕਿ ਇਹ ਕਾਰਵਾਈ ਨਗਰ ਨਿਗਮ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੀ ‘ਯੁੱਧ ਨਸਅਿਾਂ ਵਿਰੁੱਧ’ ਮੁਹਿੰਮ ਤਹਿਤ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਇਸ ਤਸਕਰ ਖ਼ਿਲਾਫ਼ ਆਬਕਾਰੀ ਐਕਟ ਕੇਸਾਂ ਸਮੇਤ 35 ਕੇਸ ਦਰਜ ਹਨ। ਇਹ ਕਾਰਵਾਈ ਨਸੀਲੇ ਪਦਾਰਥਾਂ ਸਬੰਧੀ ਨਸਾ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਖ਼ਤਮ ਕਰਨ ਵਿੱਚ ਸਹਿਯੋਗ ਕਰਨ ਲਈ ਕੀਤੀ ਗਈ ਹੈ। ਨਸਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨਾ ਜਾਂ ਢਾਹੁਣ ਦੀ ਕਾਰਵਾਈ ਸਖ਼ਤ ਕਦਮਾਂ ਵਿੱਚੋਂ ਇਕ ਹੈ, ਜੋ ਕਿ ਸਮਾਜ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਰੋਕਣ ਲਈ ਅਪਣਾਏ ਗਏ ਹਨ। ਇਹ ਇੱਕ ਸਖਤ ਸੁਨੇਹਾ ਹੈ ਕਿ ਗੈਰ-ਕਾਨੂੰਨੀ ਨਸੇਲੀ ਗਤੀਵਿਧੀਆਂ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ, ਅਤੇ ਇਸ ਵਿੱਚ ਸਾਮਲ ਲੋਕਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਦੱਸਿਆ ਕਿ ਇਹ ਕਾਨੂੰਨੀ ਕਾਰਵਾਈ ਹੋਰਾਂ ਨੂੰ ਵੀ ਨਸੀਹਤ ਦੇਣ ਵਾਲੀ ਹੈ ਕਿ ਅਜਿਹੇ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਦਾ ਹਸ਼ਰ ਮਾੜਾ ਹੀ ਹੁੰਦਾ ਹੈ ਤਾਂ ਜੋ ਹੋਰ ਕੋਈ ਵੀ ਅਜਿਹਾ ਕਾਰੋਬਾਰ ਕਰਨ ਤੋਂ ਗੁਰੇਜ਼ ਕਰੇ। ਉਨ੍ਹਾਂ ਕਿਹਾ ਕਿ ਪੁਲੀਸ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਵੀ ਨਸ਼ਾ ਵੇਚ ਕੇ ਜਾਇਦਾਦਾਂ ਬਣਾਈਆਂ ਹਨ, ਉਹ ਤਿਆਰ ਰਹਿਣ ਪੁਲੀਸ ਸਿਵਲ ਪ੍ਰਸ਼ਾਸਨ ਨੂੰ ਨਾਲ ਲੈ ਕੇ ਬੁਲਡੋਜ਼ਰ ਸਮੇਤ ਪਹੁੰਚੇਗੀ। ਐੱਸਐੱਸਪੀ ਨੇ ਦੱਸਿਆ ਕਿ ਨਸਾ ਤਸਕਰਾਂ ਵਿਰੁੱਧ ਕਾਰਵਾਈ ਦੇ ਨਾਲ-ਨਾਲ, ਪੁਲੀਸ ਵੱਲੋਂ ਲੋਕਾਂ ਨਾਲ ਰਾਬਤਾ ਵਧਾਉਣ ਲਈ ਸੰਪਰਕ ਪ੍ਰੋਗਰਾਮ ਵੀ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਰਾਹੀਂ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਫੀਡਬੈਕ ਮਿਲ ਰਹੇ ਹਨ, ਜਿਸ ਨਾਲ ਨਸ਼ਿਆਂ ਵਿਰੁੱਧ ਲੜਾਈ ਹੋਰ ਵੀ ਪ੍ਰਭਾਵਸਾਲੀ ਬਣ ਰਹੀ ਹੈ।