ਮੋਰਚੇ ਵੱਲੋਂ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੇ ਸਮਰਥਨ ਦਾ ਐਲਾਨ
05:12 AM Jul 06, 2025 IST
Advertisement
ਭੁੱਚੋ ਮੰਡੀ ( ਪੱਤਰ ਪ੍ਰੇਰਕ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਦੇ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਜਾਰੀ ਘੋਲ ਦੇ ਸਮਰਥਨ ਦਾ ਐਲਾਨ ਕੀਤਾ ਅਤੇ ਇਨ੍ਹਾਂ ਦੀਆਂ ਹੱਕੀ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ। ਮੋਰਚੇ ਦੇ ਸੂਬਾਈ ਆਗੂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਕਟਾਰੀਆ, ਪਵਨਦੀਪ ਸਿੰਘ, ਜਗਰੂਪ ਸਿੰਘ ਲਹਿਰਾ, ਜਗਸੀਰ ਸਿੰਘ ਭੰਗੂ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ, ਬਲਵਿੰਦਰ ਸਿੰਘ ਸੈਣੀ, ਜਸਪ੍ਰੀਤ ਸਿੰਘ ਗਗਨ ਅਤੇ ਸੁਰਿੰਦਰ ਕੁਮਾਰ ਨੇ ਚਿਤਾਵਨੀ ਦਿੱਤੀ ਕਿ ਜੇ ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਤੁਰੰਤ ਗੱਲਬਾਤ ਰਾਹੀਂ ਹੱਲ ਨਾ ਕੀਤਾ, ਤਾਂ ਮੋਰਚਾ ਹਮਾਇਤ ਵਿੱਚ ਵਾਧੇ ਲਈ ਮਜਬੂਰ ਹੋਵੇਗਾ।
Advertisement
Advertisement
Advertisement
Advertisement