ਚੇਤਨਪੁਰਾ: ਪੰਜਾਬੀ ਦੇ ਸਿਰਮੌਰ ਕਵੀ ਹਾਸ਼ਮ ਸ਼ਾਹ ਦੀ ਯਾਦ ’ਚ ਸਥਾਪਤ ਹਾਸ਼ਮ ਸ਼ਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਪ੍ਰਿੰਸੀਪਲ ਯਸ਼ਮੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਹਾਸ਼ਮ ਸ਼ਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਦੇ ਹੋਣਹਾਰ ਵਿਦਿਆਰਥੀਆਂ ਹਰਪ੍ਰੀਤ ਕੌਰ ਅਤੇ ਗਗਨਦੀਪ ਕੌਰ ਨੇ 95 ਫੀਸਦੀ, ਮਨਪ੍ਰੀਤ ਕੌਰ ਨੇ 93.5 ਫੀਸਦੀ ਅਤੇ ਸਿਮਰਨਜੀਤ ਕੌਰ 93 ਫੀਸਦੀ ਅੰਕ ਹਾਸਲ ਕੀਤੇ। ਉਨ੍ਹਾਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ। -ਪੱਤਰ ਪ੍ਰੇਰਕ