For the best experience, open
https://m.punjabitribuneonline.com
on your mobile browser.
Advertisement

ਮੌਕ ਡਰਿੱਲ ਤੋਂ ਪਹਿਲਾਂ ਰਾਜਧਾਨੀ ’ਚ ਸੁਰੱਖਿਆ ਵਧਾਈ

03:20 AM May 07, 2025 IST
ਮੌਕ ਡਰਿੱਲ ਤੋਂ ਪਹਿਲਾਂ ਰਾਜਧਾਨੀ ’ਚ ਸੁਰੱਖਿਆ ਵਧਾਈ
ਨਵੀਂ ਦਿੱਲੀ ਵਿੱਚ ਮੌਕ ਡਰਿੱਲ ਤੋਂ ਪਹਿਲਾਂ ਮੰਗਲਵਾਰ ਨੂੰ ਕੌਨਾਟ ਪੈਲੇਸ ਵਿੱਚ ਤਾਇਨਾਤ ਸੁਰੱਖਿਆ ਬਲ ਦੇ ਜਵਾਨ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 6 ਮਈ
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਵਿਭਾਗ ਦੇ ਆਦੇਸ਼ ’ਤੇ ਬੁੱਧਵਾਰ ਨੂੰ ਹੋਣ ਵਾਲੀ ਮੌਕ ਡਰਿੱਲ ਤੋਂ ਪਹਿਲਾਂ ਕੌਮੀ ਰਾਜਧਾਨੀ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲੀਸ ਨੇ ਦਿੱਲੀ ਦੇ ਵੱਖ-ਵੱਖ ਖੇਤਰਾਂ ਵਿੱਚ ਦਿਨ-ਰਾਤ ਦੀ ਗਸ਼ਤ ਵਧਾ ਦਿੱਤੀ ਹੈ। ਇਸ ਦੌਰਾਨ ਸੈਲਾਨੀ ਦੀਆਂ ਸੈਰਗਾਹਾਂ ਅਤੇ ਬਾਜ਼ਾਰਾਂ ਵਿੱਚ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਕਨਾਟ ਪੈਲੇਸ, ਇੰਡੀਆ ਗੇਟ, ਜਨਪਥ, ਯਸ਼ਵੰਤ ਪੈਲੇਸ, ਗੋਲ ਮਾਰਕੀਟ ਅਤੇ ਹੋਰ ਮਹੱਤਵਪੂਰਨ ਥਾਵਾਂ ਵਾਲੇ ਖੇਤਰਾਂ ਵਿਚ ਕਾਫ਼ੀ ਗਿਣਤੀ ਵਿੱਚ ਸੁਰੱਖਿਆ ਬਲ ਦੀਆਂ ਟੁੱਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ। ਪੁਲੀਸ ਦੀ ਇੱਕ ਟੀਮ ਅੱਜ ਕਨਾਟ ਪੈਲੇਸ ਦੀ ਸੁਰੱਖਿਆ ਵਿਵਸਥਾ ’ਤੇ ਨਜ਼ਰ ਰੱਖ ਰਹੀ ਸੀ। ਪੂਰਬੀ ਦਿੱਲੀ ਦੇ ਪੁਲੀਸ ਮੁਖੀ ਅਭਿਸ਼ੇਕ ਧਾਨੀਆ ਨੇ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਪੂਰਬੀ ਜ਼ਿਲ੍ਹਾ ਪੁਲੀਸ ਨੇ ਮੁੱਖ ਦੁਆਰ ਅਤੇ ਬਾਹਰ ਨਿਕਲਣ ਵਾਲੀਆਂ ਸਾਰੀਆਂ ਥਾਵਾਂ ’ਤੇ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ। ਇਸ ਦੌਰਾਨ ਹਰ ਵਾਹਨ ਦੀ ਜਾਂਚ ਕੀਤੀ ਜਾ ਰਹੀ ਹੈ। ਅਜਿਹਾ ਕਰਕੇ ਅਤਿਵਾਦੀਆਂ ਦੀਆਂ ਗਤੀਵਿਧੀਆਂ ਨੂੰ ਰੋਕਣਾ ਹੈ। ਉਨ੍ਹਾਂ ਇਸ ਦੌਰਾਨ ਸਾਰੇ ਦਿੱਲੀ ਵਾਸੀਆਂ ਅਤੇ ਰਾਹਗੀਰਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਹੈ। ਦੱਖਣ-ਪੱਛਮੀ ਦਿੱਲੀ ਨੇ ਪੁਲੀਸ ਮੁਖੀ ਸੁਰਿੰਦਰ ਚੌਧਰੀ ਨੇ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਕਰਨ ਲਈ ਵੱਖ-ਵੱਖ ਥਾਵਾਂ ’ਤੇ ਪੁਲੀਸ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਪੁਲੀਸ ਪੈਦਲ ਗਸ਼ਤ ਵੀ ਕਰ ਰਹੀ ਹੈ ਤਾਂ ਜੋ ਹਰ ਕਿਸੇ ’ਤੇ ਪੈਨੀ ਨਜ਼ਰ ਰੱਖੀ ਜਾ ਸਕੇ। ਸੂਤਰਾਂ ਨੇ ਦੱਸਿਆ ਕਿ ਦਿੱਲੀ ਪੁਲੀਸ ਦੇ ਅਧਿਕਾਰੀਆਂ ਨੇ ਸਾਰੇ ਡੀਸੀਪੀ ਨੂੰ ਤਿਆਰੀਆਂ ਲਈ ਵੱਖਰੀ ਯੋਜਨਾ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡੀਸੀਪੀ ਨੇ ਕੌਮੀ ਰਾਜਧਾਨੀ ਵਿੱਚ ਗਸ਼ਤ ਨੂੰ ਮਜ਼ਬੂਤ ਕਰਨ ਲਈ ਪੁਲੀਸੀ ਅਧਿਕਾਰੀਆਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਪੁਲੀਸ ਨੇ ਰਾਜਧਾਨੀ ਵਿੱਚ ਦਿਨ ਰਾਤ ਦੀ ਗਸ਼ਤ ਵਧਾ ਦਿੱਤੀ ਹੈ। ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਲਗਦੀਆਂ ਦਿੱਲੀ ਦੀਆਂ ਸਰਹੱਦਾਂ ’ਤੇ ਅਰਧ ਸੈਨਿਕ ਬਲ ਅਤੇ ਕਾਫ਼ੀ ਗਿਣਤੀ ਵਿੱਚ ਪੁਲੀਸ ਤਾਇਨਾਤ ਕਰ ਦਿੱਤੀ ਗਈ ਹੈ। ਰਾਜਧਾਨੀ ਵਿੱਚ ਪਹਿਲਾਂ ਨਾਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਡੀਸੀਪੀ ਆਪਣੇ ਜ਼ਿਲ੍ਹਿਆਂ ਵਿੱਚ ਖੁਦ ਨਿਗਰਾਨੀ ਰੱਖ ਰਹੇ ਹਨ। ਉਹ ਸਹਾਇਕ ਪੁਲੀਸ ਅਧਿਕਾਰੀਆਂ (ਐੱਸਪੀ) ਅਤੇ ਥਾਣਾ ਮੁਖੀਆਂ (ਐੱਸਐੱਚਓ) ਨਾਲ ਮੀਟਿੰਗਾਂ ਕਰ ਰਹੇ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ 24 ਘੰਟੇ ਸੁਰੱਖਿਆ ਦੇ ਮੱਦੇਨਜ਼ਰ ਸ਼ਾਮ ਅਤੇ ਰਾਤ ਸਮੇਂ ਪੈਦਲ ਗਸ਼ਤ ਵਧਾ ਦਿੱਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਸੰਘਣੀ ਅਬਾਦੀ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਚੌਕੀਆਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਮੋਟਰਸਾਈਕਲ ਗਸ਼ਤ ਵਧਾ ਦਿੱਤੀ ਗਈ ਹੈ। ਇਸ ਦੌਰਾਨ ਬੀਟ ਅਧਿਕਾਰੀ ਆਪਣੇ ਖੇਤਰ ਦੇ ਦੁਕਾਨਦਾਰਾਂ , ਰਾਹਗੀਰਾਂ ਅਤੇ ਖੇਤਰ ਦੇ ਵਾਸੀਆਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣਗੇ ਅਤੇ ਉਨ੍ਹਾਂ ਨੂੰ ਜਾਗਰੂਕ ਕਰਨਗੇ।

Advertisement

Advertisement
Advertisement

ਬੰਬ ਨਕਾਰਾ ਕਰਨ ਵਾਲੇ ਤੇ ਲਾਠੀਚਾਰਜ ਦਸਤੇ ਹੋਣਗੇ ਤਾਇਨਾਤ

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੌਕ ਡਰਿੱਲ ਦੌਰਾਨ ਪੁਲੀਸ ਟੀਮ ਨਾਲ ਬੰਬ ਨਿਰੋਧਕ ਦਸਤੇ (ਬੀਡੀਐੱਸ) ਅਤੇ ਲਾਠੀਚਾਰਜ ਦਸਤੇ ਤਾਇਨਾਤ ਕੀਤੇ ਜਾਣਗੇ। ਇਹ ਦਸਤੇ ਪਾਲਿਕਾ ਬਾਜ਼ਾਰ, ਜਨਪਥ, ਖਾਨ ਮਾਰਕੀਟ ਅਤੇ ਸਰਕਾਰੀ ਇਮਾਰਤਾਂ ਦੇ ਕੋਲ ਭੀੜ ਵਾਲੇ ਖੇਤਰਾਂ ਦਾ ਮੁਆਇਨਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਖ਼ਤ ਕਦਮ ਚੁੱਕੇ ਗਏ ਹਨ। ਰਾਜਧਾਨੀ ਵਿੱਚ ਹਰ ਵਾਹਨ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਵੇਸ਼ ਦੁਆਰ ਅਤੇ ਬਾਹਰ ਨਿਕਲਣ ਵਾਲੇ ਰਸਤਿਆਂ ’ਤੇ ਖਾਸ ਨਿਗਰਾਨੀ ਰੱਖੀ ਜਾ ਰਹੀ ਹੈ। ਇੱਥੇ ਸਪੈਸ਼ਲ ਚੌਕੀਆਂ ਸਥਾਪਤ ਕੀਤੀਆਂ ਗਈਆਂ ਹੈ। ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਕਰਮੀਆਂ ਨੂੰ ਕਿਰਾਏ ਵਾਲੇ ਅਤੇ ਅਣਰਜਿਸਟਡ ਵਾਹਨਾਂ ਦੀ ਸਪੈਸ਼ਲ ਜਾਂਚ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। -ਪੀਟੀਆਈ

ਰਾਜਧਾਨੀ ਵਿੱਚ ਮੌਕ ਡਰਿੱਲ ਦੀਆਂ ਤਿਆਰੀਆਂ ਜਾਰੀ: ਸੂਦ

ਨਵੀਂ ਦਿੱਲੀ: ਇੱਥੋਂ ਦੇ ਗ੍ਰਹਿ ਮੰਤਰੀ ਆਸ਼ੀਸ਼ ਸੂਦ ਨੇ ਅੱਜ ਕਿਹਾ ਕਿ ਦਿੱਲੀ ਵਿੱਚ ਮੌਕੇ ਡਰਿੱਲ ਦੀਆਂ ਤਿਆਰੀਆਂ ਜਾਰੀ ਹਨ। ਕੇਂਦਰੀ ਗ੍ਰਹਿ ਵਿਭਾਗ ਨੇ 22 ਅਪਰੈਲ ਨੂੰ ਪਹਿਲਗਾਮ ਹਮਲੇ ਮਗਰੋਂ ਪਾਕਿਸਤਾਨ ਨਾਲ ਵੱਧਦੇ ਤਣਾਅ ਦੇ ਮੱਦੇਨਜ਼ਰ ਬੁੱਧਵਾਰ ਨੂੰ ਮੌਕ ਡਰਿੱਲ ਕਰਨ ਦੇ ਆਦੇਸ਼ ਦਿੱਤੇ ਹਨ। ਇੱਕ ਸਮਾਗਮ ਦੌਰਾਨ ਸ੍ਰੀ ਸੂਦ ਨੂੰ ਦਿੱਲੀ ਸਰਕਾਰ ਦੀਆਂ ਮੌਕ ਡਰਿੱਲ ਬਾਰੇ ਤਿਆਰੀਆਂ ਬਾਰੇ ਪੁੱਛਿਆ ਗਿਆ। ਇਸ ਦੇ ਮੱਦੇਨਜ਼ਰ ਉਨ੍ਹਾਂ ਪੱਤਰਕਾਰਾਂ ਨੂੰ ਜਵਾਬ ਦਿੰਦਿਆਂ ਕਿਹਾ ਕਿ ਤਿਆਰੀਆਂ ਜਾਰੀ ਹਨ। ਅਸੀਂ ਹੋਰ ਵੱਧ ਜਾਣਕਾਰੀ ਪ੍ਰਾਪਤ ਕਰਾਂਗੇ ਅਤੇ ਇਸ ਸਬੰਧ ਵਿੱਚ ਹੋਰ ਤਿਆਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। -ਪੀਟੀਆਈ

Advertisement
Author Image

Advertisement