For the best experience, open
https://m.punjabitribuneonline.com
on your mobile browser.
Advertisement

ਯੂਰਪੀ ਪੰਜਾਬੀ ਸਾਹਿਤ ਅਕਾਦਮੀ ਦਾ ਗਠਨ

04:13 AM Jul 02, 2025 IST
ਯੂਰਪੀ ਪੰਜਾਬੀ ਸਾਹਿਤ ਅਕਾਦਮੀ ਦਾ ਗਠਨ
Advertisement

ਇਟਲੀ: ਯੂਰਪੀ ਪੰਜਾਬੀ ਲੇਖਕ ਭਾਈਚਾਰੇ ਵੱਲੋਂ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਸਾਹਿਤ ਅਤੇ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯੂਰਪ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਦੇ ਸੰਦਰਭ ਵਿੱਚ ਯੂਰਪੀ ਪੰਜਾਬੀ ਕਾਨਫਰੰਸਾਂ ਤੇ ਸਾਂਝੀਆਂ ਇਕੱਤਰਤਾਵਾਂ ਵੀ ਕੀਤੀਆਂ ਗਈਆਂ। ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਯੂਰਪੀ ਮੁਲਕਾਂ ਵਿੱਚ ਪੰਜਾਬੀ ਸਾਹਿਤ ਅਤੇ ਬੋਲੀ ਲਈ ਸਾਂਝਾ ਮੰਚ ਉਸਾਰ ਕੇ ਇਸ ਖਿੱਤੇ ਵਿੱਚ ਪੰਜਾਬੀ ਸਾਹਿਤ ਅਤੇ ਪੰਜਾਬੀ ਬੋਲੀ ਦੇ ਪ੍ਰਚਾਰ, ਪ੍ਰਸਾਰ ਅਤੇ ਬਿਹਤਰੀ ਲਈ ਪੰਜਾਬੀ ਸਾਹਿਤ ਅਕਾਦਮੀ ਦਾ ਗਠਨ ਕੀਤਾ ਗਿਆ ਹੈ। ਇਸ ਸੰਗਠਨ ਨੂੰ ਯੂਰਪੀ ਪੰਜਾਬੀ ਲਿਟਰੇਰੀ ਅਕਾਡਮੀ (EPLA ਐਪਲਾ) ਦਾ ਨਾਮ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਇਸ ਦੇ ਸਬੰਧ ਵਿੱਚ ਸਰਗਰਮ ਯੂਰਪੀ ਪੰਜਾਬੀ ਲੇਖਕਾਂ ਵੱਲੋਂ ਇਟਲੀ, ਜਰਮਨ ਅਤੇ ਬਰਤਾਨੀਆ ਵਿੱਚ ਕਾਫ਼ੀ ਸਮੇਂ ਤੋਂ ਸਾਂਝੀਆਂ ਇਕੱਤਰਤਾਵਾਂ ਕੀਤੀਆਂ ਗਈਆਂ ਤੇ ਫ਼ੈਸਲਾ ਲਿਆ ਗਿਆ। ਸਰਬਸੰਮਤੀ ਨਾਲ ਹੋਏ ਇਸ ਸਾਹਿਤਕ ਅਕਾਦਮੀ ਦੇ ਗਠਨ ਵਿੱਚ ਬਲਵਿੰਦਰ ਸਿੰਘ ਚਾਹਲ ਯੂਕੇ ਨੂੰ ਪ੍ਰਧਾਨ, ਮੀਤ ਪ੍ਰਧਾਨ ਵਜੋਂ ਗੁਰਪ੍ਰੀਤ ਕੌਰ ਗਾਇਦੂ ਗ੍ਰੀਸ ਅਤੇ ਰੂਪ ਦਵਿੰਦਰ ਕੌਰ ਯੂਕੇ, ਦਲਜਿੰਦਰ ਸਿੰਘ ਰਹਿਲ ਇਟਲੀ ਨੂੰ ਜਨਰਲ ਸਕੱਤਰ, ਅਮਜ਼ਦ ਆਰਫੀ ਜਰਮਨ ਨੂੰ ਖਜ਼ਾਨਚੀ ਅਤੇ ਪ੍ਰੋ. ਜਸਪਾਲ ਸਿੰਘ ਨੂੰ ਮੁੱਖ ਸਲਾਹਕਾਰ ਦੀਆਂ ਸੇਵਾਵਾਂ ਵਜੋਂ ਨਿਯੁਕਤ ਕੀਤਾ ਗਿਆ ਹੈ। ਜਲਦੀ ਹੀ ਇਸ ਸੰਗਠਨ ਵੱਲੋਂ ਵਿਸ਼ਵ ਭਰ ਵਿੱਚ ਵਸਦੇ ਪੰਜਾਬੀ ਚਿੰਤਕਾਂ, ਬੁੱਧੀਜੀਵੀਆਂ ਅਤੇ ਸਾਹਿਤ ਸਭਾਵਾਂ ਤੇ ਸੰਸਥਾਵਾਂ ਨਾਲ ਸਲਾਹ ਮਸ਼ਵਰਾ ਕਰਕੇ ਯੂਰਪ ਵਿੱਚ ਪੰਜਾਬੀ ਸਾਹਿਤ ਅਤੇ ਪੰਜਾਬੀ ਬੋਲੀ ਦੀ ਬਿਹਤਰੀ ਲਈ ਕਾਰਜ ਅਰੰਭੇ ਜਾਣਗੇ।
*ਖ਼ਬਰ ਸਰੋਤ: ਯੂਰਪੀ ਪੰਜਾਬੀ ਸਾਹਿਤ ਅਕਾਦਮੀ

Advertisement

Advertisement
Advertisement
Advertisement
Author Image

Balwinder Kaur

View all posts

Advertisement