ਯੂਰਪ ਦੀ ਸਭ ਤੋਂ ਉੱਚੀ ਚੋਟੀ ਸਰ ਕਰਨ ਵਾਲੇ ਤੇਗਬੀਰ ਦਾ ਸਨਮਾਨ
05:06 AM Jul 05, 2025 IST
Advertisement
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਜੁਲਾਈ
ਰੂਸ ਤੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬ੍ਰਸ ਸਰ ਕਰਨ ਵਾਲੇ ਸਭ ਤੋ ਛੋਟੀ ਉਮਰ ਦੇ ਛੇ ਸਾਲਾ ਬੱਚੇ ਤੇਗਬੀਰ ਸਿੰਘ ਦਾ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿਰੋਪਾ ਭੇਟ ਕਰਕੇ ਸਨਮਾਨ ਕੀਤਾ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਤੇਗ਼ਬੀਰ ਸਿੰਘ ਦਾ ਸਮੁੱਚਾ ਪਰਿਵਾਰ ਗੁਰਸਿੱਖ ਹੈ ਅਤੇ ਬੱਚੇ ਨੇ ਛੋਟੀ ਉਮਰ ਵਿੱਚ ਉੱਚੀ ਚੋਟੀ ਸਰ ਕਰਕੇ ਸਮੁੱਚੀ ਸਿੱਖ ਕੌਮ ਦਾ ਨਾਮ ਦੇਸ਼ ਦੁਨੀਆ ਅੰਦਰ ਚਮਕਾਇਆ ਹੈ। ਇਸ ਮੌਕੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਵੀ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਤੇਗ਼ਬੀਰ ਸਿੰਘ ਦੇ ਪਿਤਾ ਸੁਖਿੰਦਰ ਦੀਪ ਸਿੰਘ, ਮਾਤਾ ਡਾ. ਮਨਪ੍ਰੀਤ ਕੌਰ, ਭੈਣ ਪਵਿਤਜੋਤ ਕੌਰ, ਨਾਨਾ ਗੁਰਚਰਨ ਸਿੰਘ, ਦਾਦੀ ਨਰਿੰਦਰਜੀਤ ਕੌਰ ਤੇ ਪੜਨਾਨੀ ਬੀਬੀ ਬਲਵਿੰਦਰ ਕੌਰ ਨੂੰ ਵੀ ਸਿੰਘ ਸਾਹਿਬਾਨ ਵੱਲੋਂ ਸਨਮਾਨਿਤ ਕੀਤਾ ਗਿਆ।
Advertisement
Advertisement
Advertisement
Advertisement