ਰਾਜਪੁਰਾ: ਇੱਥੋਂ ਨੇੜਲੇ ਪਿੰਡ ਨਰੜੂ ਵਿੱਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਦੀ ਪ੍ਰਬੰਧਕ ਕਮੇਟੀ ਦੀ ਚੋਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਨੁਮਾਇੰਦਿਆਂ ਜਸਵਿੰਦਰ ਸਿੰਘ, ਚੰਚਲਦੀਪ ਸਿੰਘ ਅਤੇ ਗੁਰਤੇਜ ਸਿੰਘ ਦੀ ਨਿਗਰਾਨੀ ਹੇਠ ਹੋਈ। ਇਸ ਵਿੱਚ ਰਣਜੋਧ ਸਿੰਘ ਨਰੜੂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਪ੍ਰਧਾਨ, ਜਥੇਦਾਰ ਤਰਲੋਚਨ ਸਿੰਘ ਰਾਓ ਮਾਜਰਾ ਨੂੰ ਮੀਤ ਪ੍ਰਧਾਨ ਅਤੇ ਹਰਨੇਕ ਸਿੰਘ ਨਰੜੂ ਨੂੰ ਜਨਰਲ ਸਕੱਤਰ ਚੁਣਿਆ ਗਿਆ। -ਨਿੱਜੀ ਪੱਤਰ ਪ੍ਰੇਰਕ