ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ ਅੱਜ ਤੋਂ
05:59 AM Mar 20, 2025 IST
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 19 ਮਾਰਚ
ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ‘11ਵਾਂ ਰਬਾਬੀ ਭਾਈ ਮਰਦਾਨਾ ਸ਼ਾਸਤਰੀ ਸੰਗੀਤ ਸੰਮੇਲਨ’ 19 ਮਾਰਚ ਤੋਂ ਕਲਾ ਭਵਨ ਦੇ ਆਡੀਟੋਰੀਅਮ ਵਿੱਚ ਸ਼ੁਰੂ ਹੋ ਰਿਹਾ ਹੈ। ਇਸ ਸੰਮੇਲਨ ਵਿਚ ਰਾਸ਼ਟਰੀ ਅਤੇ ਖੇਤਰੀ ਪ੍ਰਸਿੱਧੀ ਪ੍ਰਾਪਤ ਸ਼ਾਸਤਰੀ ਸੰਗੀਤਕਾਰ ਹਿੱਸਾ ਲੈਣਗੇ। ਪਹਿਲੇ ਦਿਨ ਸੰਮੇਲਨ ਦਾ ਆਰੰਭ ਲੁਧਿਆਣਾ ਤੋਂ ਬਿਕਰਮਜੀਤ ਸਿੰਘ ਦੇ ਰਬਾਬ ਵਾਦਨ ਤੋਂ ਹੋਵੇਗਾ। ਉਪਰੰਤ ਸ਼ਵਨ ਸਿੰਘ ਅਤੇ ਸਾਹਿਲਦੀਪ ਸਿੰਘ ਦੁਆਰਾ ਤਬਲਾ ਜੁਗਲਬੰਦੀ ਪੇਸ਼ ਕੀਤੀ ਜਾਵੇਗੀ। ਅੰਤ ਵਿੱਚ ਜਲੰਧਰ ਤੋਂ ਆ ਰਹੇ ਅਨਮੋਲ ਮੋਹਸਿਨ ਬਾਲੀ ਦੁਆਰਾ ਸ਼ਾਸਤਰੀ ਗਾਇਨ ਕੀਤਾ ਜਾਵੇਗਾ।
Advertisement
Advertisement
Advertisement
Advertisement