ਰੁਜ਼ਗਾਰ ਦੀ ਮੰਗ ਲਈ ਸੰਘਰਸ਼ ਜਾਰੀ
05:49 AM Jul 04, 2025 IST
Advertisement
ਪੱਤਰ ਪ੍ਰੇਰਕ
ਪਠਾਨਕੋਟ, 3 ਜੁਲਾਈ
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੈਰਾਜ ਡੈਮ ਆਊਸਟੀ ਸੰਘਰਸ਼ ਕਮੇਟੀ ਦਾ ਚੱਲ ਰਿਹਾ ਸੰਘਰਸ਼ ਅੱਜ 93ਵੇਂ ਦਿਨ ਵਿੱਚ ਦਾਖਲ ਹੋ ਗਿਆ। ਇਹ ਸੰਘਰਸ਼ ਮੁਲਾਜ਼ਮ ਆਗੂ ਜਸਵੰਤ ਸਿੰਘ ਸੰਧੂ ਅਤੇ ਸੰਘਰਸ਼ ਕਮੇਟੀ ਦੇ ਆਗੂ ਸੁਰਜੀਤ ਸਿੰਘ ਦੀ ਅਗਵਾਈ ਵਿੱਚ ਚੱਲ ਰਿਹਾ ਹੈ। ਅੱਜ ਮੁੱਖ ਇੰਜੀਨੀਅਰ ਦੇ ਦਫ਼ਤਰ ਸ਼ਾਹਪੁਰਕੰਢੀ ਮੂਹਰੇ 5 ਮੈਂਬਰ ਭੁੱਖ ਹੜਤਾਲ ਉਪਰ ਬੈਠੇ। ਜਸਵੰਤ ਸਿੰਘ ਸੰਧੂ ਅਤੇ ਸੁਰਜੀਤ ਸਿੰਘ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਆਊਸਟੀ ਪਾਲਸੀ ਅਨੁਸਾਰ ਸ਼ਾਹਪੁਰਕੰਢੀ ਡੈਮ ਦੀ ਝੀਲ ਦੇ ਨਿਰਮਾਣ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਰੁਜ਼ਗਾਰ ਦੇਣਾ ਚਾਹੀਦਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਭਾਵਿਤ ਪਰਿਵਾਰਾਂ ਨੂੰ ਰੁਜ਼ਗਾਰ ਦੇਣ ਲਈ ਛੇਤੀ ਕੋਈ ਕਦਮ ਨਾ ਚੁੱਕੇ ਗਏ ਤਾਂ ਉਹ ਭਲਕੇ 4 ਜੁਲਾਈ ਨੂੰ ਮੁੜ ਮੁੱਖ ਇੰਜੀਨੀਅਰ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਗੇ।
Advertisement
Advertisement
Advertisement
Advertisement