ਪੱਤਰ ਪ੍ਰੇਰਕਗੁਰੂਸਰ ਸੁਧਾਰ, ਮੁੱਲਾਂਪੁਰ, 30 ਨਵੰਬਰਮਾਡਲ ਥਾਣਾ ਦਾਖਾ ਦੀ ਪੁਲੀਸ ਨੇ ਪਿੰਡ ਦਾਖਾ ਦੀ ਰਹਿਣ ਵਾਲੀ ਅੰਮ੍ਰਿਤਪਾਲ ਕੌਰ ਨੂੰ ਧੋਖਾਧੜੀ ਦੇ ਮਾਮਲੇ ਵਿੱਚ ਨਾਮਜ਼ਦ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਂਚ ਅਫ਼ਸਰ ਥਾਣੇਦਾਰ ਤਰਸੇਮ ਸਿੰਘ ਅਨੁਸਾਰ ਸੁਖਦੇਵ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਲਖਨਾ ਤਪਾ ਜ਼ਿਲ੍ਹਾ ਤਰਨ ਤਾਰਨ ਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਵਿੱਚ ਦੋਸ਼ਾਂ ਦੀ ਪੁਸ਼ਟੀ ਹੋਣ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਪਿੰਡ ਦਾਖਾ ਵਾਸੀ ਅੰਮ੍ਰਿਤਪਾਲ ਕੌਰ ਨੇ ਉਸ ਦੀ ਪਤਨੀ ਵੀਰਪਾਲ ਕੌਰ ਨੂੰ ਰੇਲਵੇ ਵਿੱਚ ਭਰਤੀ ਕਰਾਉਣ ਦਾ ਵਾਅਦਾ ਕਰਕੇ 80 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਜਾਂਚ ਅਫ਼ਸਰ ਤਰਸੇਮ ਸਿੰਘ ਅਨੁਸਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਕਾਨੂੰਨੀ ਕਾਰਵਾਈ ਅਰੰਭ ਦਿੱਤੀ ਹੈ।