ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਨੌਜਵਾਨ ਦੀ ਮੌਤ
ਪੱਤਰ ਪ੍ਰੇਰਕ
ਪਠਾਨਕੋਟ, 13 ਅਪਰੈਲ
ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਲਿੰਦਰ ਸਿੰਘ (42) ਪੁੱਤਰ ਬੀਰ ਸਿੰਘ ਵਾਸੀ ਘੋਹ ਪਠਾਨਕੋਟ ਵਜੋਂ ਹੋਈ ਹੈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਜੀਆਰਪੀ (ਰੇਲਵੇ ਪੁਲੀਸ) ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ।
ਜੀਆਰਪੀ ਚੌਕੀ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਵੱਡੇ ਭਰਾ ਨੇ ਬਿਆਨ ਦਰਜ ਕਰਵਾਏ ਕਿ ਸਲਿੰਦਰ ਸਿੰਘ ਪ੍ਰੇਸ਼ਾਨ ਸੀ ਅਤੇ ਉਸ ਦਾ ਅਜੇ ਵਿਆਹ ਨਹੀਂ ਹੋਇਆ ਸੀ। ਅੱਜ ਸਵੇਰੇ ਉਹ ਘਰੋਂ ਇਹ ਕਹਿ ਕੇ ਨਿਕਲਿਆ ਕਿ ਵਿਸਾਖੀ ਦਾ ਤਿਉਹਾਰ ਹੈ ਅਤੇ ਉਹ ਨਹਾਉਣ ਲਈ ਨਹਿਰ ਵੱਲ ਜਾ ਰਿਹਾ ਹੈ। ਅਨਿਲ ਕੁਮਾਰ ਨੇ ਦੱਸਿਆ ਕਿ ਰੇਲ ਗੱਡੀ (ਨੰਬਰ 19803) ਜੋ ਕੋਟਾ ਤੋਂ ਜੰਮੂ ਜਾ ਰਹੀ ਸੀ, ਅੱਜ ਸਵੇਰੇ ਸਲਿੰਦਰ ਰੇਲਵੇ ਲਾਈਨ ਪਾਰ ਕਰਦੇ ਸਮੇਂ ਰੇਲ ਗੱਡੀ ਨਾਲ ਟਕਰਾ ਗਿਆ। ਇਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।