ਰੇਲ ਗੱਡੀ ਦੀ ਲਪੇਟ ਵਿੱਚ ਆ ਕੇ ਇਕ ਹਲਾਕ
05:18 AM Apr 16, 2025 IST
Advertisement
ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 15 ਅਪਰੈਲ
ਅੰਬਾਲਾ-ਕਾਲਕਾ ਰੇਲਵੇ ਲਾਈਨ ’ਤੇ ਢਕੌਲੀ ਨੇੜੇ ਰੇਲ ਗੱਡੀ ਦੀ ਲਪੇਟ ਵਿੱਚ ਆ ਕੇ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 42 ਸਾਲਾ ਵਿਕਾਸ ਜੈਨ ਵਾਸੀ ਬੌਲੀਵੁੱਡ ਹਾਈਟਸ ਪੀਰ ਮੁਛੱਲਾ ਦੇ ਤੌਰ ’ਤੇ ਹੋਈ ਹੈ। ਰੇਲਵੇ ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸਾ ਲੰਘੀ ਰਾਤ ਕਰੀਬ ਸਾਢੇ ਗਿਆਰਾਂ ਵਜੇ ਢਕੌਲੀ ਫਾਟਕ ਨੇੜੇ ਵਾਪਰਿਆ। ਸੂਚਨਾ ਮਿਲਣ ’ਤੇ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਡੇਰਾਬੱਸੀ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਜੇਬ ਵਿੱਚੋਂ ਇਕ ਹਜ਼ਾਰ ਰੁਪਏ ਦੀ ਨਗਦੀ, ਕਾਰ ਦੀ ਚਾਬੀ ਅਤੇ ਮੋਬਾਈਲ ਫੋਨ ਮਿਲਿਆ ਹੈ। ਉਸ ਦੀ ਚਿੱਟੇ ਰੰਗ ਦੀ ਕਰੇਟਾ ਗੱਡੀ ਹਾਦਸੇ ਵਾਲੀ ਥਾਂ ਦੇ ਨੇੜੇ ਹੀ ਖੜ੍ਹੀ ਮਿਲੀ ਹੈ। ਪੁਲੀਸ ਜਾਂਚ ਕਰ ਰਹੀ ਹੈ।
Advertisement
Advertisement
Advertisement
Advertisement