ਰੈਜੀਮੈਂਟ ਕਲੱਬ ਦੀ ਚੋਣ ਲਈ ਸਰਗਰਮੀਆਂ ਤੇਜ਼
04:45 AM Jul 05, 2025 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਜੁਲਾਈ
ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਦੇ ਰੈਜੀਮੈਂਟ ਕਲੱਬ ਦੀ ਚੋਣ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਉਮੀਦਵਾਰਾਂ ਵੱਲੋਂ ਇਲਾਕੇ ਦੇ ਵੋਟਰਾਂ ਤੱਕ ਪਹੁੰਚ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਚੋਣ ਲੜ ਰਹੇ ਉਮੀਦਵਾਰ ਕਮਲਜੀਤ ਸਿੰਘ ਨੇ ਸਥਾਨਕ ਸਿੱਖ ਮੈਂਬਰਾਂ ਨਾਲ ਸੰਪਰਕ ਬਣਾਇਆ ਅਤੇ ਆਪਣੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਮੀਟਿੰਗ ਵਿੱਚ ਸ਼ਾਮਲ ਹੋਣਿਆਂ ਵਾਲਿਆਂ ਵਿੱਚ ਖਜ਼ਾਨਚੀ ਬਜਰੰਗ ਗਰਗ, ਜਨਰਲ ਸਕੱਤਰ ਦਰਸ਼ਨ ਸੱਚਦੇਵ, ਸੀਨੀਅਰ ਮੀਤ ਪ੍ਰਧਾਨ ਰਾਜਾ ਬਖਸ਼ੀ, ਸਕੱਤਰ ਸਰਬਜੀਤ ਸਿੰਘ ਲੱਕੀ, ਸੰਯੁਕਤ ਸਕੱਤਰ ਉਪਿੰਦਰ ਸਿੰਘ ਅਤੇ ਹੋਰ ਸਮਰਥਕਾਂ ਨੇ ਹਿੱਸਾ ਲਿਆ। ਇਸ ਟੀਮ ਨੂੰ ਸਮਰਥਨ ਦੇਣ ਵਾਲਿਆਂ ਵਿੱੱਚ ਰਾਜੌਰੀ ਗਾਰਡਨ ਸਿੰਘ ਸਭਾ ਦੇ ਕਈ ਅਹੁਦੇਦਾਰਾਂ ਵੱਲੋਂ ਵੀ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ।
Advertisement
Advertisement
Advertisement
Advertisement