ਮਾਲੇਰਕੋਟਲਾ: ਪਾਇਨੀਅਰ ਕਾਨਵੈਂਟ ਸਕੂਲ ਗੱਜਣ ਮਾਜਰਾ ਦੀ ਵਿਦਿਆਰਥਣ ਲਵਲੀਨ ਕੌਰ ਨੇ ਸੂਬਾ ਪੱਧਰੀ ਬਾਕਸਿੰਗ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ ਅਤੇ ਉਹ ਬਾਕਸਿੰਗ ਦੇ ਕੌਮੀ ਪੱਧਰ ਦੇ ਮੁਕਾਬਲੇ ਚੁਣੀ ਗਈ ਹੈ। ਖਿਡਾਰਨ ਲਵਲੀਨ ਕੌਰ ਦੀ ਇਸ ਪ੍ਰਾਪਤੀ ’ਤੇ ਸਕੂਲ ਨੇ ਵਿਸ਼ੇਸ਼ ਸਮਾਰੋਹ ਦੌਰਾਨ ਸਨਮਾਨ ਕੀਤਾ। ਸਕੂਲ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ਲਵਲੀਨ ਕੌਰ ਨੂੰ ਉਸ ਦੇ ਸੁਨਹਿਰੇ ਭਵਿੱਖ ਲਈ ਅਸੀਸਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੜਕਿਆਂ ਵਾਂਗ ਲੜਕੀਆਂ ਵੀ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਕਿਰਿਆਵਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। -ਨਿੱਜੀ ਪੱਤਰ ਪ੍ਰੇਰਕ