ਜਲੰਧਰ: ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਕਰੀਅਰ ਕਾਊਂਸਲਿੰਗ ਅਤੇ ਪਲੇਸਮੈਂਟ ਸੈੱਲ ਨੇ ਰੁਜ਼ਗਾਰ ਮੇਲਾ-2025 ਕਰਵਾਇਆ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿਚ ਵਿਦਿਆਰਥੀਆਂ ਨੂੰ ਭਾਰਤੀ ਜੀਵਨ ਬੀਮਾ ਨਿਗਮ (ਐੱਲਆਈਸੀ), ਕੈਪੀਟਲ ਸਮਾਲ ਫਾਇਨਾਂਸ ਬੈਂਕ, ਸਾਂਝੀ ਸਿੱਖਿਆ ਫਾਊਂਡੇਸ਼ਨ, ਆਰਕੇ ਇਨਫੋਟੈੱਕ, ਸਟਾਰ ਯੂਨੀਅਨ ਲਾਈਫ ਇੰਸ਼ੋਰੈਂਸ ਕੰਪਨੀ ਲਿਮਟਿਡ, ਕੇਕੇ ਇੰਡਸਟਰੀਜ਼, ਜੇ. ਵੈਕੇਸ਼ਨਜ਼ ਅਤੇ ਹੋਰਾਂ ਸਮੇਤ ਪ੍ਰਸਿੱਧ ਕੰਪਨੀਆਂ ਦੁਆਰਾ ਸ਼ਾਨਦਾਰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ। ਕਰੀਅਰ ਕਾਊਂਸਲਿੰਗ ਅਤੇ ਪਲੇਸਮੈਂਟ ਸੈੱਲ ਦੇ ਕਨਵੀਨਰ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਰੁਜ਼ਗਾਰ ਮੇਲਾ ਨਾ ਸਿਰਫ਼ ਰੁਜ਼ਗਾਰ ਪ੍ਰਦਾਨ ਕਰਦਾ ਹੈ ਬਲਕਿ ਵਿਦਿਆਰਥੀਆਂ ਨੂੰ ਅਸਲ-ਸੰਸਾਰ ਦਾ ਤਜਰਬਾ ਹਾਸਲ ਕਰਨ। ਇਸ ਮੌਕੇ ਵਾਇਸ ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਹਾਜ਼ਰ ਸਨ। -ਪੱਤਰ ਪ੍ਰੇਰਕ