ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ
05:11 AM Jul 05, 2025 IST
Advertisement
ਅਬੋਹਰ: ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਨਾਲ ਸਬੰਧਤ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ। ਵਿਧਾਇਕ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ 31 ਮਾਰਚ 2020 ਤੋਂ ਪਹਿਲਾਂ ਐੱਸਸੀ ਭਾਈਚਾਰੇ ਅਤੇ ਦਿਵਿਆਂਗ ਵਿਅਕਤੀਆਂ ਵੱਲੋਂ ਲਏ ਗਏ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਇਸ ਸਕੀਮ ਤਹਿਤ 4727 ਕਰਜ਼ਦਾਰਾਂ ਦਾ ਕੁੱਲ 67.84 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਹੋਇਆ ਹੈ ਜਦਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ 266 ਕਰਜ਼ਦਾਰਾਂ ਦਾ 4.97 ਕਰੋੜ ਰੁਪਏ ਦੇ ਕਰਜ਼ ਮੁਆਫ਼ ਹੋਏ ਹਨ। ਇਸ ਮੌਕੇ ਜ਼ਿਲ੍ਹਾ ਮੈਨੇਜਰ ਤਲਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। -ਪੱਤਰ ਪ੍ਰੇਰਕAdvertisement
Advertisement
Advertisement
Advertisement