For the best experience, open
https://m.punjabitribuneonline.com
on your mobile browser.
Advertisement

ਲਾਸ ਏਂਜਲਸ ’ਚ ਹੋਵੇਗਾ ‘ਪਿਫਲਾ ਹੌਲੀਵੁੱਡ’ ਫੈਸਟੀਵਲ

05:09 AM Apr 08, 2025 IST
ਲਾਸ ਏਂਜਲਸ ’ਚ ਹੋਵੇਗਾ ‘ਪਿਫਲਾ ਹੌਲੀਵੁੱਡ’ ਫੈਸਟੀਵਲ
ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਗਿਰਿਜਾ ਸ਼ੰਕਰ।
Advertisement

ਚੰਡੀਗੜ੍ਹ (ਹਰਦੇਵ ਚੌਹਾਨ): ਪੰਜਾਬੀ ਸਿਨੇਮਾ ਨੂੰ ਹੁਣ ਵਿਸ਼ਵ ਪੱਧਰ ’ਤੇ ਨਵੀਂ ਪਛਾਣ ਮਿਲਣ ਜਾ ਰਹੀ ਹੈ। ਸਿਨੇਮਾ, ਸੰਗੀਤ ਅਤੇ ਲੋਕ ਕਲਾਵਾਂ ਦੀ ਰੂਹ ਨੂੰ ਦੁਨੀਆ ਤੱਕ ਪਹੁੰਚਾਉਣ ਲਈ ਵੈਟਰਨ ਅਦਾਕਾਰ ਤੇ ਮਹਾਭਾਰਤ ਵਿੱਚ ਧ੍ਰਿਤਰਾਸ਼ਟਰ ਦਾ ਰੋਲ ਨਿਭਾਉਣ ਵਾਲੇ ਗਿਰਿਜਾ ਸ਼ੰਕਰ ਦੀ ਨਵੀਂ ਪਹਿਲ ਦੇ ਤਹਿਤ ਲਾਸ ਏਂਜਲਸ ਵਿੱਚ ‘ਪਿਫਲਾ ਹੌਲੀਵੁੱਡ’ ਫੈਸਟੀਵਲ ਹੋਵੇਗਾ। ਚੰਡੀਗੜ੍ਹ ਪ੍ਰੈਸ ਕਲੱਬ ’ਚ ਗਿਰਿਜਾ ਸ਼ੰਕਰ ਨੇ ਦੱਸਿਆ ਕਿ ਇਹ ਫੈਸਟੀਵਲ ਹਰ ਸਾਲ ਹੌਲੀਵੁੱਡ ਦੇ ਕੇਂਦਰ ਵਿੱਚ ਹੋਵੇਗਾ, ਜਿਸ ਦਾ ਮਕਸਦ ਪੰਜਾਬੀ ਵਿਰਾਸਤ ਅਤੇ ਕਲਾ ਨੂੰ ਪੱਛਮੀ ਦਰਸ਼ਕਾਂ ਨਾਲ ਸਾਂਝਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪਿਫਲਾ ਹੌਲੀਵੁੱਡ ਨਾ ਸਿਰਫ ਪੰਜਾਬੀ ਅਤੇ ਉੱਤਰ ਭਾਰਤੀ ਭਾਈਚਾਰੇ ਦੀ ਕਲਾ ਨੂੰ ਮੰਚ ਦੇਵੇਗਾ ਸਗੋਂ ਦੁਨੀਆ ਭਰ ਦੇ ਕਲਾਕਾਰਾਂ ਨੂੰ ਹੌਲੀਵੁੱਡ ਨਾਲ ਸਾਂਝਦਾਰੀ ਦਾ ਮੌਕਾ ਵੀ ਮੁਹੱਈਆ ਕਰਵਾਵੇਗਾ। ਫੈਸਟੀਵਲ ਵਿੱਚ ਫੀਚਰ ਫਿਲਮਾਂ, ਡਾਕੂਮੈਂਟਰੀ ਅਤੇ ਮਿੰਨੀ ਫਿਲਮਾਂ ਲਈ ਸਰਵੋਤਮ ਫਿਲਮ, ਨਿਰਦੇਸ਼ਕ, ਅਦਾਕਾਰ, ਸੰਗੀਤਕਾਰ ਅਤੇ ਗਾਇਕ ਆਦਿ ਇਨਾਮ ਵੀ ਦਿੱਤੇ ਜਾਣਗੇ। ਗਿਰਿਜਾ ਸ਼ੰਕਰ ‘ਪੰਜਾਬੀ ਇੰਟਰਨੈਸ਼ਨਲ ਫਿਲਮ ਫੈਸਟੀਵਲ’ ਰਾਹੀਂ ਨੌਜਵਾਨ ਕਲਾਕਾਰਾਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਕਹਾਣੀਆਂ ਬਣਾਉਣ ਲਈ ਉਤਸ਼ਾਹਿਤ ਕਰ ਰਹੇ ਹਨ ਤਾਂ ਜੋ ਪੰਜਾਬੀ ਸਿਨੇਮਾ ਖੇਤਰੀ ਨਾ ਰਹਿ ਜਾਵੇ ਬਲਕਿ ਵਿਸ਼ਵ ਪੱਧਰੀ ਸਿਨੇਮਾ ਬਣ ਸਕੇ।

Advertisement

Advertisement
Advertisement
Advertisement
Author Image

Gopal Chand

View all posts

Advertisement