ਲੈਂਡ ਪੂਲਿੰਗ ਰਾਹੀਂ ਜ਼ਮੀਨ ਹਥਿਆਉਣ ਦੀ ਸਾਜ਼ਿਸ਼: ਢਿੱਲੋਂ
05:37 AM Jul 05, 2025 IST
Advertisement
ਰੂਪਨਗਰ: ਕਾਂਗਰਸ ਪਾਰਟੀ ਵੱਲੋਂ ਰੂਪਨਗਰ ਦੇ ਹਲਕਾ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਵਿਰੋਧੀ ਅਤੇ ਧੱਕੇਸ਼ਾਹੀ ਵਾਲੀ ਨੀਤੀ ਕਰਾਰ ਦਿੰਦਿਆਂ ਇਸ ਨੂੰ ਇਕ ਵੱਡੇ ਜ਼ਮੀਨੀ ਘਪਲੇ ਦੀ ਸ਼ੁਰੂਆਤ ਦੱਸਿਆ। ਸ੍ਰੀ ਢਿੱਲੋਂ ਨੇ ਕਿਹਾ ਕਿ ਕਿਸਾਨਾਂ ਜਾਂ ਪਿੰਡ ਵਾਸੀਆਂ ਦੀ ਸਹਿਮਤੀ ਤੋਂ ਬਿਨਾਂ ਲਾਗੂ ਕੀਤੀ ਜਾ ਰਹੀ ਇਹ ਸਕੀਮ ਸੰਵਿਧਾਨਿਕ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਰੂਪਨਗਰ ਸ਼ਹਿਰ ਅਤੇ ਨੇੜਲੇ ਇਲਾਕਿਆਂ ਵਿੱਚ ਸਰਕਾਰ ਵੱਡੇ ਕਾਰੋਬਾਰੀਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਕਿਸਾਨਾਂ ਦੀ ਕੀਮਤੀ ਜ਼ਮੀਨ ਨੂੰ ਹਥਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦਾ ਡਟ ਕੇ ਸਾਥ ਦੇਵੇਗੀ ਤੇ ਕਿਸਾਨਾਂ ਦੀ ਰੋਜ਼ੀ ਰੋਟੀ ਖੋਹਣ ਲਈ ਲਿਆਂਦੀ ਜਾ ਰਹੀ ਲੈਂਡ ਪੁਲਿੰਗ ਸਕੀਮ ਨੂੰ ਕਿਸੇ ਵੀ ਹਾਲਤ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।-ਪੱਤਰ ਪ੍ਰੇਰਕ
Advertisement
Advertisement
Advertisement
Advertisement