ਧੂਰੀ: ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਸਤਿੰਦਰ ਸਿੰਘ ਚੱਠਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਕੋਈ ਕਮੀ ਨਹੀਂ ਛੱਡੀ। ਚੱਠਾ ਨੇ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਰੁਜ਼ਗਾਰ ਵਰਗੇ ਮੁੱਦਿਆਂ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਨਕਲਾਬੀ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਸੂਰਤ ਬਦਲੀ ਜਾ ਰਹੀ ਹੈ, ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰ-ਦਫ਼ਤਰ ਨੇੜੇ ਇਲਾਜ ਮਿਲ ਰਿਹਾ ਹੈ ਅਤੇ ਘਰੇਲੂ ਬਿਜਲੀ ਉਪਭੋਗਤਾਵਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ