ਲੋਕ ਕਲਾ ਮੰਚ ਵੱਲੋਂ ਸੱਭਿਆਚਾਰਕ ਸਮਾਰੋਹ
ਰਮੇਸ਼ ਭਾਰਦਵਾਜ
ਲਹਿਰਾਗਾਗਾ, 12 ਮਾਰਚ
ਇੱਥੇ ਸੌਰਵ ਕੰਪਲੈਕਸ ਵਿੱਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਪੁੱਤਰ ਸੌਰਵ ਗੋਇਲ ਅਤੇ ਪੰਜਾਬੀ ਗਾਇਕ ਬਲਵੀਰ ਚੋਟੀਆਂ ਦੇ ਪੁੱਤਰ ਸਬਦਿਲ ਚੋਟੀਆਂ ਦੀ ਯਾਦ ਵਿੱਚ ਲੋਕ ਕਲਾ ਮੰਚ ਵੈੱਲਫੇਅਰ ਕਮੇਟੀ ਵੱਲੋਂ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਮੇਲੇ ਦੀ ਸ਼ੁਰੂਆਤ ਵਿੱਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਪਤਨੀ ਸੀਮਾ ਗੋਇਲ ਨੇ ਆਪਣੇ ਪੁੱਤਰ ਸੌਰਵ ਗੋਇਲ ਦੀ ਤਸਵੀਰ ’ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮਗਰੋਂ ਗਾਇਕ ਕੁਲਵੰਤ ਉੱਪਲੀ ਸੰਗਰੂਰ, ਗਾਇਕ ਜੋੜੀ ਬਲਵੀਰ ਚੋਟੀਆਂ ਗਾਇਕਾ ਜੈਸਮੀਨ ਚੋਟੀਆਂ ਤੇ ਗਾਇਕ ਗੁਰਬਖਸ਼ ਸ਼ੌਂਕੀ ਨੇ ਲੋਕਾਂ ਨੂੰ ਗੀਤਾਂ ਨਾਲ ਕੀਲ ਕੇ ਰੱਖ ਦਿੱਤਾ। ਮੇਲੇ ਦੇ ਮੁੱਖ ਮਹਿਮਾਨ ਐਡਵੋਕੇਟ ਗੌਰਵ ਗੋਇਲ ਨੇ ਨੇ ਗਾਇਕਾਂ ਤੇ ਮਹਿਮਾਨਾਂ ਦਾ ਸਨਮਾਨ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਡਾ. ਸ਼ੀਸ਼ਪਾਲ ਆਨੰਦ, ਟਰੱਕ ਯੂਨੀਅਨ ਦੇ ਪ੍ਰਧਾਨ ਗੁਰੀ ਚਹਿਲ, ਆੜ੍ਹਤੀਆਂ ਯੂਨੀਅਨ ਦੇ ਪ੍ਰਧਾਨ ਜੀਵਨ ਰੱਬੜ, ਮੱਖਣ ਮਨਜੀਤ, ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਆਦਿ ਹਾਜ਼ਰ ਸਨ। ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਮੇਲੇ ਵਿੱਚ ਆਏ ਮਹਿਮਾਨਾਂ ਅਤੇ ਪਤਵੰਤਿਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।