ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ
05:37 AM Feb 03, 2025 IST
Advertisement
ਲਹਿਰਾਗਾਗਾ: ਮਾਤਾ ਚਤਿੰਨ ਕੌਰ ਟਰੱਸਟ ਖੰਡੇਬਾਦ ਨੇ ਪਿੰਡ ਦੇ ਗੁਰਦੁਆਰੇ ਵਿੱਚ ਹਲਕਾ ਲਹਿਰਾਗਾਗਾ ਨਾਲ ਸਬੰਧਤ ਲਗਪਗ 100 ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਜਗਦੇਵ ਸਿੰਘ ਖੰਡੇਬਾਦ ਅਤੇ ਉਸ ਦੇ ਪਰਿਵਾਰ ਵੱਲੋਂ ਵੰਡੇ ਗਏ। ਇਸ ਸਮਾਗਮ ਦੀ ਪ੍ਰਧਾਨਗੀ ਸਮਾਜ ਸੇਵਕ ਗੁਰਪ੍ਰੀਤ ਸਿੰਘ ਲਖਮੀਰਵਾਲਾ ਨੇ ਕੀਤੀ। ਜਥੇਦਾਰ ਲਖਮੀਰਵਾਲਾ ਨੇ ਕਿਹਾ ਕਿ ਜਗਦੇਵ ਸਿੰਘ ਖੰਡੇਬਾਦ ਅਤੇ ਉਸ ਦਾ ਪਰਿਵਾਰ ਲੰਬੇ ਸਮੇਂ ਤੋਂ ਲੋੜਵੰਦਾਂ ਦੀ ਆਰਥਿਕ ਮਦਦ ਕਰਦਾ ਆ ਰਿਹਾ ਹੈ। ਇਸ ਮੌਕੇ ਗਗਨਦੀਪ ਸਿੰਘ ਖੰਡੇਬਾਦ, ਹਜੂਰਾ ਸਿੰਘ ਖੰਡੇਬਾਦ, ਸਰਪੰਚ ਸੁਰਜੀਤ ਸਿੰਘ ਬਰਨਾਲਾ ਤੇ ਐਡਵੋਕੇਟ ਪ੍ਰੇਮਪਾਲ ਅਲੀਸ਼ੇਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement