ਪਠਾਨਕੋਟ: ਨਗਰ ਨਿਗਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਇੱਕ ਮੀਟਿੰਗ ਪ੍ਰਧਾਨ ਦੇਸ਼ ਬੰਧੂ ਗੁਪਤਾ ਅਤੇ ਚੇਅਰਮੈਨ ਬੀਆਰ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਈਓ ਵਿਜੇ ਕੁਮਾਰ ਸ਼ਰਮਾ ਅਤੇ ਈਓ ਅਸ਼ੋਕ ਕੁਮਾਰ ਰੈਣਾ ਮੁੱਖ ਤੌਰ ’ਤੇ ਸ਼ਾਮਲ ਹੋਏ। ਪ੍ਰਧਾਨ ਅਤੇ ਚੇਅਰਮੈਨ ਨੇ ਐਸੋਸੀਏਸ਼ਨ ਦੀਆਂ ਗਤੀਵਿਧੀਆਂ ’ਤੇ ਵਿਸਥਾਰ ਨਾਲ ਚਾਨਣਾ ਪਾਇਆ, ਜਦ ਕਿ ਸਾਕੀ ਸਾਰੇ ਮੈਂਬਰਾਂ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਭਵਿੱਖ ਵਿੱਚ ਲੋੜਵੰਦ ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ। ਇਸ ਦੇ ਇਲਾਵਾ ਇਹ ਵੀ ਫੈਸਲਾ ਕੀਤਾ ਗਿਆ ਕਿ ਭਵਿੱਖ ਵਿੱਚ ਐਸੋਸੀਏਸ਼ਨ ਵੱਲੋਂ ਸਮੇਂ-ਸਮੇਂ ’ਤੇ ਸਮਾਜ ਸੇਵਾ ਦੇ ਪ੍ਰਾਜੈਕਟ ਵੀ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਸੁਭਾਸ਼ ਸ਼ਰਮਾ, ਇੰਸਪੈਕਟਰ ਦੀਨਾ ਨਾਥ, ਸੁਰਿੰਦਰ ਮਹਾਜਨ, ਇੰਜਨੀਅਰ ਰੂਪ ਲਾਲ ਪਠਾਨੀਆ, ਵਿਜੇ ਕੁਮਾਰ ਡੋਗਰਾ, ਲੇਖਾਕਾਰ ਅਤੇ ਅਸ਼ੋਕ ਗੁਪਤਾ ਪੀਡੀ ਹਾਜ਼ਰ ਸਨ। -ਪੱਤਰ ਪ੍ਰੇਰਕ