ਪਠਾਨਕੋਟ: ਭਾਈ ਘਨੱਈਆ ਚੈਰੀਟੇਬਲ ਸੁਸਾਇਟੀ ਵੱਲੋਂ ਚੇਅਰਮੈਨ ਡਾ. ਸੁਖਦੇਵ ਸਿੰਘ ਬੱਲਾ ਦੀ ਅਗਵਾਈ ਵਿੱਚ ਪਿੰਡ ਜੰਦਰਈ ਨਿਚਲੀ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ 22 ਜ਼ਰੂਰਤਮੰਦ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਗੁਰਭਾਗ ਸਿੰਘ, ਗੁਰਸ਼ਰਨ ਸਿੰਘ, ਜਸਵਿੰਦਰ ਸਿੰਘ, ਸੁਖਦੇਵ ਸਿੰਘ ਢਡਵਾਲ ਅਤੇ ਮਦਨ ਸਿੰਘ ਹਾਜ਼ਰ ਸਨ। ਚੇਅਰਮੈਨ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਹਰ ਮਹੀਨੇ ਸੁਸਾਇਟੀ ਦੇ ਇਸ ਮੁੱਖ ਦਫਤਰ ਵਿੱਚ ਅਲੱਗ-ਅਲੱਗ ਪਿੰਡਾਂ ਦੀਆਂ ਜ਼ਰੂਰਤਮੰਦ ਔਰਤਾਂ ਨੂੰ ਰਾਸ਼ਨ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਸੁਸਾਇਟੀ ਵੱਲੋਂ ਮਹੀਨੇ ਦੇ ਆਖਰੀ ਐਤਵਾਰ ਨੂੰ ਵੱਖ-ਵੱਖ ਪਿੰਡਾਂ ਵਿੱਚ ਗੁਰਮਤਿ ਸਮਾਗਮ ਵੀ ਕਰਵਾਏ ਜਾਂਦੇ ਹਨ। -ਪੱਤਰ ਪ੍ਰੇਰਕ