ਲੜਕੀ ਨੂੰ ਵਰਗਲਾਉਣ ਦੇ ਦੋਸ਼ ਹੇਠ ਕੇਸ ਦਰਜ
04:56 AM Jun 07, 2025 IST
Advertisement
ਫਗਵਾੜਾ (ਪੱਤਰ ਪ੍ਰੇਰਕ): ਇੱਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਸਿਟੀ ਪੁਲੀਸ ਨੇ ਇੱਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸਦੀ ਲੜਕੀ ਅੱਠਵੀਂ ਜਮਾਤ ’ਚ ਪੜ੍ਹਦੀ ਹੈ ਤੇ 31 ਜੂਨ ਨੂੰ ਘਰੋਂ ਗਾਇਬ ਹੋ ਗਈ ਸੀ। ਉਸ ਦੀ ਕਾਫ਼ੀ ਭਾਲ ਕੀਤੀ ਗਈ ਤੇ ਪਤਾ ਲੱਗਾ ਕਿ ਉਸ ਨੂੰ ਰੋਹਿਤ ਵਾਸੀ ਸੂੰਢ ਕਲੋਨੀ ਹੁਸ਼ਿਆਰਪੁਰ ਰੋਡ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ ਜਿਸ ਸਬੰਧ ’ਚ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।
Advertisement
Advertisement
Advertisement
Advertisement