ਵਕਫ਼ ਸੋਧ ਬਿੱਲ ਖ਼ਿਲਾਫ਼ ਪ੍ਰਦਰਸ਼ਨ
05:29 AM Mar 29, 2025 IST
Advertisement
ਪੱਤਰ ਪ੍ਰੇਰਕ
ਜਲੰਧਰ, 28 ਮਾਰਚ
ਮੁਸਲਿਮ ਭਾਈਚਾਰੇ ਵੱਲੋਂ ਅੱਜ ਇੱਥੇ ਅਲਵਿਦਾ ਜੁਮੇ ਦੀ ਨਮਾਜ਼ ਤੋਂ ਬਾਅਦ ਮਸਜਿਦ-ਏ-ਕੁਬਾ ਖਾਂਬਰਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਖਾਂਬਰਾ ਅੱਡਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਉਨ੍ਹਾਂ ਕਾਲੀਆਂ ਪੱਟੀਆਂ ਬੰਨ੍ਹ ਕੇ ਜੁਮੇ ਦੀ ਨਮਾਜ਼ ਅਦਾ ਕੀਤੀ। ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਜਮੀਅਤ ਉਲੇਮਾ-ਏ-ਹਿੰਦ ਦੇ ਜ਼ਿਲ੍ਹਾ ਪ੍ਰਧਾਨ ਅਤੇ ਮਸਜਿਦ-ਏ-ਕੁਬਾ ਦੇ ਮੁਖੀ ਮੁਹੰਮਦ ਮਜ਼ਹਰ ਆਲਮ ਮਜ਼ਾਹਿਰੀ ਨੇ ਕਿਹਾ ਕਿ ਵਕਫ਼ ਸੋਧ ਬਿੱਲ ਮੁਸਲਮਾਨਾਂ ਨੂੰ ਵਕਫ਼ ਜਾਇਦਾਦਾਂ ’ਤੇ ਕਬਜ਼ਾ ਕਰਨ ਲਈ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਦੀ ਸੋਚੀ ਸਮਝੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਵਕਫ਼ ਜਾਇਦਾਦ ਸਿਰਫ਼ ਮੁਸਲਮਾਨਾਂ ਦੀ ਭਲਾਈ ਲਈ ਸਮਰਪਿਤ ਹੈ, ਜਿਨ੍ਹਾਂ ਨੂੰ ਸਰਕਾਰ ਆਪਣੇ ਅਧੀਨ ਕਰਨਾ ਚਾਹੁੰਦੀ ਹੈ। ਇਹ ਬਿੱਲ ਪੂਰੀ ਤਰ੍ਹਾਂ ਨਿਆਂ ਅਤੇ ਨਿਰਪੱਖਤਾ ਦੀਆਂ ਉਮੀਦਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਮੁਸਲਮਾਨ ਇਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ।
Advertisement
Advertisement
Advertisement
Advertisement