ਵਡਖਾਲਸਾ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਪੱਤਰ ਪ੍ਰੇਰਕ
ਅੰਬਾਲਾ, 8 ਜੂਨ
ਇੱਥੇ ਪੰਚਾਇਤ ਭਵਨ ਵਿੱਚ ਹੋਈ ਸੂਬਾ ਪੱਧਰੀ ‘ਮੇਧਾਵੀ ਵਿਦਿਆਰਥੀ ਸਨਮਾਨ ਸਮਾਰੋਹ’ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਮੁੱਖ ਮੰਤਰੀ ਹਰਿਆਣਾ ਦੇ ਓਐੱਸਡੀ ਵੀਰੇਂਦਰ ਸਿੰਘ ਵਡਖਾਲਸਾ ਨੇ ਵਾਲਮੀਕਿ ਸਮਾਜ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ। ਉਨ੍ਹਾਂ ਕਿਹਾ ਕਿ ਹਰ ਇੱਕ ਨਾਗਰਿਕ ਦਾ ਫਰਜ਼ ਹੈ ਕਿ ਉਹ ਰਾਸ਼ਟਰ ਤੇ ਸਮਾਜ ਪ੍ਰਤੀ ਆਪਣੀ ਭੂਮਿਕਾ ਨਿਭਾਵੇ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਉੱਚ ਸਿੱਖਿਆ ਦੀ ਪ੍ਰੇਰਨਾ ਦੇਣ ਨਾਲ ਹੀ ਦੇਸ਼ ਨੂੰ ਵਿਸ਼ਵ ਗੁਰੂ ਬਣਾਇਆ ਜਾ ਸਕਦਾ ਹੈ।
ਸ੍ਰੀ ਵਡਖਾਲਸਾ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਹੀ ਭਵਿੱਖ ਦੇ ਨਿਰਮਾਤਾ ਹਨ। ਉਨ੍ਹਾਂ ਨੇ ਸਮਾਜਿਕ ਨੈਤਿਕਤਾ ਤੇ ਸੇਵਾ ਦੀ ਭਾਵਨਾ ਨੂੰ ਅਪਣਾਉਣ ਦਾ ਸੱਦਾ ਦਿੱਤਾ ਤੇ ਕਿਹਾ ਕਿ ਹਰ ਸਮਰੱਥ ਵਿਅਕਤੀ ਨੂੰ ਘੱਟੋ-ਘੱਟ 50 ਅਸਮਰਥ ਲੋਕਾਂ ਦੀ ਸੂਚੀ ਬਣਾ ਕੇ ਉਨ੍ਹਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਡਕਰ ਦੇ ਸੰਘਰਸ਼ਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਉੱਚ ਸਿੱਖਿਆ ਹਾਸਲ ਕਰ ਕੇ ਸਮਾਜ ਨੂੰ ਨਵੀਂ ਦਿਸ਼ਾ ਦਿੱਤੀ।
ਇਸ ਮੌਕੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਪ੍ਰਧਾਨ ਰਘੁਮਲ ਮੱਟ, ਸਦੀਪ ਬਾਗੜੀ ਰਾਮਾਇਣੀ, ਸੁਰੇਸ਼ ਬੈਨੀਵਾਲ ਹਾਜ਼ਰ ਸਨ।