ਵਧੇਰੇ ਬਜਟ ਨਾਲ ਸਕੂਲਾਂ ’ਚ ਸਿੱਖਿਆ ਦਾ ਮਿਆਰ ਉੱਚਾ ਹੋਇਆ: ਨੀਨਾ ਮਿੱਤਲ
06:35 AM Apr 16, 2025 IST
Advertisement
ਰਾਜਪੁਰਾ(ਨਿੱਜੀ ਪੱਤਰ ਪ੍ਰੇਰਕ): ਰਾਜਪੁਰਾ ਵਿਧਾਇਕ ਨੀਨਾ ਮਿੱਤਲ ਨੇ ਅੱਜ ਉਕਸੀ ਸੈਣੀਆਂ ਅਤੇ ਅਲੂਣਾ ਵਿੱਚ ਸਿੱਖਿਆ ਕ੍ਰਾਂਤੀ ਦੇ ਉਦਘਾਟਨ ਸਮਾਗਮਾਂ ’ਚ ਸ਼ਿਰਕਤ ਕਰਕੇ ਸਥਾਨਕ ਲੋਕਾਂ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਖੇਤਰ ਵਿੱਚ ਹੋ ਰਹੀ ਤਰੱਕੀ ਬਾਰੇ ਜਾਣੂ ਕਰਵਾਇਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਕਸੀ ਸੈਣੀਆਂ ਵਿੱਚ ਪ੍ਰਿੰਸੀਪਲ ਡਾ. ਰਾਕੇਸ਼ ਕੁਮਾਰ ਬੱਬਰ, ਸਰਕਾਰੀ ਪ੍ਰਾਇਮਰੀ ਸਕੂਲ ਉਕਸੀ ਵਿੱਚ ਸੈਂਟਰ ਹੈੱਡ ਟੀਚਰ ਰੇਖਾ ਵਰਮਾ ਅਤੇ ਅਲੂਣਾ ਵਿੱਚ ਸੰਦੀਪਕਾ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ਬੱਚਿਆਂ ਵੱਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ। ਨੀਨਾ ਮਿੱਤਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਹਾਲ ਹੀ ਵਿੱਚ ਆਏ ਬਜਟ ਵਿੱਚ ਸਿੱਖਿਆ ਖੇਤਰ ਨੂੰ ਵਧੇਰੇ ਰਾਸ਼ੀ ਨਿਰਧਾਰਿਤ ਕੀਤੀ ਗਈ ਹੈ, ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਨਿਰੰਤਰ ਉੱਚਾ ਹੋ ਰਿਹਾ ਹੈ।
Advertisement
Advertisement
Advertisement
Advertisement