ਦੀਪਕ ਠਾਕੁਰਤਲਵਾੜਾ, 10 ਮਾਰਚਇੱਥੇ ਪੀਡਬਲਿਯੂਡੀ ਫੀਲਡ ਐਂਡ ਵਰਕਸ਼ਾਪ ਯੂਨੀਅਨ ਇਕਾਈ ਤਲਵਾੜਾ ਵੱਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਵਰਕਰਾਂ ਨੇ ਸਰਕਾਰ ਵੱਲੋਂ 6ਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਦੇ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕ ਨਾਅਰੇਬਾਜ਼ੀ ਕੀਤੀ।ਅੱਜ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਰਾਜੀਵ ਸ਼ਰਮਾ ਦੀ ਅਗਵਾਈ ਹੇਠ ਪਿੰਡ ਸਥਵਾਂ ਵਿਖੇ ਸਥਿਤ ਜਲ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਦੇ ਦਫ਼ਤਰ ਮੂਹਰੇ ਮੰਗਾਂ ਨੂੰ ਲੈ ਕੇ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਰਾਜੀਵ ਸ਼ਰਮਾਾ ਨੇ ਦਸਿਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮ ਸੰਘਰਸ਼ ਦੇ ਦਬਾਅ ਉਪਰੰਤ 6ਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਸਬੰਧੀ ਜਿਹੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਉਸ ’ਤੇ ਮੁਲਾਜ਼ਮ ਅਤੇ ਪੈਨਸ਼ਨਰ ਸੰਗਠਨਾਂ ਨੇ ਸਵਾਲ ਖੜ੍ਹੇ ਕੀਤੇ ਹਨ, ਨੋਟੀਫਿਕੇਸ਼ਨ ਮੁਤਾਬਕ ਮੁਲਾਜ਼ਮਾਂ ਅਤੇ 75 ਸਾਲ ਜਾਂ ਇਸ ਤੋਂ ਪਹਿਲਾਂ ਦੇ ਪੈਨਸ਼ਨਰਾਂ ਨੂੰ ਬਕਾਇਆ ਰਾਸ਼ੀ ਅਗਲੀ ਸਰਕਾਰ ਦੇ ਕਾਰਜ਼ਕਾਲ ਭਾਵ 2028-29 ਵਿਚ ਦੇਣ ਦੀ ਤਜਵੀਜ਼ ਕੀਤੀ ਗਈ ਹੈ। ਜਿਸਨੂੰ ਮੁਲਾਜ਼ਮ ਅਤੇ ਪੈਨਸ਼ਨਰ ਸੰਗਠਨਾਂ ਨੇ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਮੌਕੇ ਯੂਨੀਅਨ ਦੇ ਸਕੱਤਰ ਸ਼ਾਲ ਸਿੰਘ ਬਟਵਾੜਾ ਨੇ ਸਰਕਾਰ ਉਕਤ ਨੋਟੀਫਿਕੇਸ਼ਨ ਤੁਰੰਤ ਰੱਦ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰ ਦੇ ਬਕਾਏ 2027 ਤੋਂ ਪਹਿਲਾਂ ਦੇਣ ਦੀ ਮੰਗ ਕੀਤੀ ਹੈ।