ਵਾਤਾਵਰਨ ਸੰਭਾਲ ਮੁਹਿੰਮ ਤਹਿਤ ਕਾਲਜ ’ਚ ਬੂਟੇ ਲਾਏ
05:17 AM Jun 11, 2025 IST
Advertisement
ਗਿੱਦੜਬਾਹਾ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਹਦਾਇਤਾਂ ਅਨੁਸਾਰ ਰਾਜ ਕੁਮਾਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੁਕਤਸਰ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਲਾਅ ਕਾਲਜ ਗਿੱਦੜਬਾਹਾ ਅਤੇ ਬੀਡੀਪੀਓ ਦਫ਼ਤਰ ਗਿੱਦੜਬਾਹਾ ਵਿੱਚ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ ਜੁਡੀਸ਼ਲ ਮੈਜਿਸਟਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੀ ਲਗਾਤਾਰਤਾ ਵਿੱਚ ਪੌਦੇ ਲਾਏ ਗਏ। ਉਨ੍ਹਾਂ ਗੁਰੂ ਗੋਬਿੰਦ ਸਿੰਘ ਲਾਅ ਕਾਲਜ ਗਿੱਦੜਬਾਹਾ ਵਿੱਚ ਤੇ ਬੀਡੀਪੀਓ ਦਫ਼ਤਰ ਗਿੱਦੜਬਾਹਾ ਵਿੱਚ ਬੂਟੇ ਲਾ ਕੇ ਵੱਧ ਤੋਂ ਵੱਧ ਪੌਦੇ ਲਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਪ੍ਰਿੰਸੀਪਲ ਡਾ. ਆਰਪੀ ਵਰਮਾ ਤੇ ਵਿਦਿਆਰਥੀਆ ਵੱਲੋਂ ਬੂਟੇ ਲਾਉਣ ਤੇ ਉਨ੍ਹਾਂ ਦੀ ਦੇਖਭਾਲ ਦਾ ਭਰੋਸਾ ਦਿੱਤਾ। -ਪੱਤਰ ਪ੍ਰੇਰਕ
Advertisement
Advertisement
Advertisement
Advertisement