ਵਾਲੀਬਾਲ ਮੁਕਾਬਲੇ 27 ਤੋਂ

ਪੱਤਰ ਪ੍ਰੇਰਕ
ਅੰਮ੍ਰਿਤਸਰ, 20 ਸਤੰਬਰ
ਪੰਜਾਬ ਸਰਕਾਰ ਅਤੇ ਪੰਜਾਬ ਖੇਡ ਵਿਭਾਗ ਵੱਲੋਂ ਜੱਲ੍ਹਿਆਂਵਾਲਾ ਬਾਗ ਸਾਕੇ ਦੇ 100 ਸਾਲ ਮੁਕੰਮਲ ਹੋਣ ’ਤੇ ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਆਫ ਵਾਲੀਬਾਲ ਵੱਲੋਂ 27 ਸਤੰਬਰ ਤੋਂ 3 ਅਕਤੂਬਰ ਤਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਲਟੀਪਰਪਜ਼ ਜਿਮਨੇਜ਼ੀਅਮ ਇਨਡੋਰ ਹਾਲ ਵਿਚ ਵਾਲੀਬਾਲ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਵਧੀਕ ਮੁੱਖ ਸਕੱਤਰ ਖੇਡਾਂ ਸੰਜੈ ਕੁਮਾਰ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਵਾਲੀਬਾਲ ਮੁਕਾਬਲਿਆਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ 14 ਟੀਮਾਂ ਹਿੱਸਾ ਲੈਣਗੀਆਂ ਤੇ ਇਨ੍ਹਾਂ ਦਾ ਉਦਘਾਟਨ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਕਰਨਗੇ।