ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਸ਼ੁਰੂ
ਸਰਬਜੀਤ ਸਿੰਘ ਭੰਗੂ
ਪਟਿਆਲਾ, 1 ਜੂਨ
ਭਾਰਤੀ ਖੇਤੀ ਖੋਜ ਪਰਿਸ਼ਦ ਦੀ ਤਕਨੀਕੀ ਸਹਾਇਤਾ ਨਾਲ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਪੂਰੇ ਭਾਰਤ ਵਿੱਚ 12 ਜੂਨ ਤੱਕ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਲੜੀ ਵਜੋਂ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਪਿੰਡ ਦੌਣ ਕਲਾਂ, ਰਸੂਲਪੁਰ ਜੌੜਾ, ਫਰੀਦਪੁਰ, ਮਾਜਰੀ ਅਕਾਲੀਆਂ ਤੇ ਮਿਰਜ਼ਾਪੁਰ ਪਿੰਡਾਂ ਵਿੱਚ ਇਸ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਕਿਸਾਨਾਂ ਨੂੰ ਝੋਨੇ ਦੀਆਂ ਵੱਖ-ਵੱਖ ਕਿਸਮਾਂ, ਇਨ੍ਹਾਂ ਦੀ ਲੁਆਈ ਦੇ ਢੁਕਵੇਂ ਸਮੇਂ, ਖਾਦ ਪ੍ਰਬੰਧਨ, ਬਾਗ਼ਬਾਨੀ ਅਤੇ ਭੋਜਨ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਡਾ. ਰਜਨੀ ਗੋਇਲ (ਪ੍ਰੋਫੈਸਰ -ਭੋਜਨ ਵਿਗਿਆਨ- ਭੋਜਨ) ਪ੍ਰੋਸੈਸਿੰਗ ਦੇ ਵਿੱਚ ਲੋੜੀਂਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ। ਡਾ. ਰਚਨਾ ਸਿੰਗਲਾ ਨੇ ਫਲਦਾਰ ਬੂਟਿਆਂ ਦੀ ਸਾਂਭ-ਸੰਭਾਲ ਬਾਰੇ ਨੁਕਤੇ ਸਾਂਝੇ ਕੀਤੇ। ਸਹਾਇਕ ਪ੍ਰੋਫੈਸਰ ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਦੇ ਮਹੱਤਵ ਬਾਰੇ ਦੱਸਦਿਆਂ ਖਾਦਾਂ ਅਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਮਿੱਟੀ ਦੀ ਸਿਹਤ ਵਿਚ ਸੁਧਾਰ ਕਰਨ ਬਾਰੇ ਕਿਸਾਨਾ ਨੂੰ ਜਾਗਰੂਕ ਕਰਦਿਆਂ ਉਨ੍ਹਾਂ ਹਰੀਆਂ ਖਾਦਾਂ ਦੀ ਕਾਸ਼ਤ ਅਤੇ ਜੀਵਾਣੂ ਖਾਦਾਂ ਦੀ ਵਰਤੋਂ ਕਰਨ ਬਾਰੇ ਵਿਸਥਾਰ ਨਾਲ ਦੱਸਿਆ। ਇਸ ਮੌਕੇ ਇਲਾਕੇ ਦੇ ਉਦਮੀ ਕਿਸਾਨ ਰਣਧੀਰ ਸਿੰਘ ਆਈ ਹੋਈ ਟੀਮਾਂ ਦਾ ਧੰਨਵਾਦ ਕੀਤਾ।