For the best experience, open
https://m.punjabitribuneonline.com
on your mobile browser.
Advertisement

ਵਿਜੀਲੈਂਸ ਪੁਲੀਸ ਥਾਣੇ ਦੇ ਬਾਹਰ ਨੌਜਵਾਨ ਨੇ ਫ਼ਾਹਾ ਲਿਆ

05:16 AM Jun 09, 2025 IST
ਵਿਜੀਲੈਂਸ ਪੁਲੀਸ ਥਾਣੇ ਦੇ ਬਾਹਰ ਨੌਜਵਾਨ ਨੇ ਫ਼ਾਹਾ ਲਿਆ
Advertisement

ਪੱਤਰ ਪ੍ਰੇਰਕ
ਪੰਚਕੂਲਾ, 8 ਜੂਨ
ਇੱਥੇ ਸੈਕਟਰ-17 ਵਿੱਚ ਵਿਜੀਲੈਂਸ ਬਿਊਰੋ ਦੇ ਪੁਲੀਸ ਸਟੇਸ਼ਨ ਦੇ ਬਾਹਰ ਇੱਕ ਨੌਜਵਾਨ ਨੇ ਦਰੱਖ਼ਤ ਨਾਲ ਲਟਕ ਕੇ ਫਾਹਾ ਲੈ ਲਿਆ। ਸੂਚਨਾ ਮਿਲਣ ’ਤੇ ਸਬੰਧਤ ਥਾਣੇ ਦੇ ਪੁਲੀਸ ਮੁਲਾਜ਼ਮ ਮੌਕੇ ’ਤੇ ਪਹੁੰਚੇ। ਪੁਲੀਸ ਨੇ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਸੂਚਿਤ ਕੀਤਾ। ਪੁਲੀਸ ਨੇ ਨੌਜਵਾਨ ਦੀ ਲਾਸ਼ ਨੂੰ ਹੇਠਾਂ ਉਤਾਰਿਆ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿੱਚ ਭੇਜ ਦਿੱਤੀ ਹੈ।
ਪੁਲੀਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ। ਪੁਲੀਸ ਨੇ ਨੌਜਵਾਨ ਦੀ ਪਛਾਣ ਲਈ ਸੋਸ਼ਲ ਮੀਡੀਆ ਅਤੇ ਨੇੜਲੇ ਖੇਤਰਾਂ ਦੇ ਮੋਹਤਬਰਾਂ ਨਾਲ ਰਾਬਤਾ ਕਾਇਮ ਕੀਤਾ ਹੈ। ਅੱਜ ਸਾਰਾ ਦਿਨ ਪੁਲੀਸ ਘਟਨਾ ਸਥਾਨ ਦੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਘੋਖ ਕਰਦੀ ਰਹੀ। ਉੱਚ ਅਧਿਕਾਰੀਆਂ ਨੇ ਆਪਣੇ ਪੱਧਰ ’ਤੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Advertisement
Author Image

Gopal Chand

View all posts

Advertisement