ਪਟਿਆਲਾ: ਅਖਿਲ ਭਾਰਤੀ ਤਕਨੀਕੀ ਸਿੱਖਿਆ ਪਰਿਸ਼ਦ ਅਤੇ ਸਿੱਖਿਆ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖ਼ਾਲਸਾ ਕਾਲਜ ਪਟਿਆਲਾ ਦੇ ਨੈਸ਼ਨਲ ਸਰਵਿਸ ਸਕੀਮ (ਐੱਨਐੱਸਐੱਸ) ਵਿਭਾਗ ਅਤੇ ਬੱਡੀ ਗਰੁੱਪ ਨੇ ਸਾਂਝੇ ਤੌਰ ’ਤੇ ‘ਨਸ਼ਾ ਮੁਕਤ ਭਾਰਤ ਪਖਵਾੜਾ’ ਮਨਾਇਆ। ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਡਾ. ਦਵਿੰਦਰ ਸਿੰਘ, ਡਾ. ਜਗਤਾਰ ਸਿੰਘ ਅਤੇ ਡਾ. ਸਪਨਾ ਨੇ ਵਿਦਿਆਰਥੀਆਂ ਨਾਲ ਨਸ਼ਿਆਂ ਦੀ ਸਮੱਸਿਆ ਅਤੇ ਇਸ ਦੇ ਸਮਾਜਿਕ ਤੇ ਵਿਅਕਤੀਗਤ ਨੁਕਸਾਨਾਂ ਬਾਰੇ ਵਿਚਾਰ ਸਾਂਝੇ ਕੀਤੇ। ਬੱਡੀ ਗਰੁੱਪ ਦੇ ਇੰਚਾਰਜ ਡਾ. ਗੋਰਖ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਵਿਰੁੱਧ ਸੰਘਰਸ਼ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਸਹੁੰ ਵੀ ਚੁੱਕੀ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਰਗਰਮ ਸ਼ਮੂਲੀਅਤ ਦੀ ਸ਼ਲਾਘਾ ਕੀਤੀ। -ਪੱਤਰ ਪ੍ਰੇਰਕ