ਵਿਦਿਆਰਥੀਆਂ ਨੇ ਨੁੱਕੜ ਨਾਟਕ ਖੇਡਿਆ
ਰਾਮ ਸਰਨ ਸੂਦ
ਅਮਲੋਹ, 12 ਮਾਰਚ
ਕੌਂਸਲਰ ਅਤੇ ਸਮਾਜ ਸੇਵੀ ਜਸਵਿੰਦਰ ਸਿੰਘ ਬਿੰਦਰ ਵੱਲੋਂ ਨਗਰ ਕੌਂਸਲ ਅਤੇ ਸ਼ਹਿਰੀਆਂ ਦੇ ਸਹਿਯੋਗ ਨਾਲ ਵਾਰਡ ਨੰਬਰ 13 ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਕੌਂਸਲ ਦੇ ਕਾਰਜਸਾਧਕ ਅਫ਼ਸਰ ਬਲਜਿੰਦਰ ਸਿੰਘ, ਮੀਤ ਪ੍ਰਧਾਨ ਜਗਤਾਰ ਸਿੰਘ ਤੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਦੇਸ਼ ਭਗਤ ਹਸਪਤਾਲ ਦੇ ਡਾ. ਗਗਨਦੀਪ ਸ਼ਰਮਾ ਨੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਦੱਸਿਆ, ਜਦੋਂ ਕਿ ਨਗਰ ਕੌਂਸਲ ਅਮਲੋਹ ਤੋਂ ਸੰਦੀਪ ਸਿੰਘ ਨੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਸੱਦਾ। ਇਸ ਮੌਕੇ ਬੂਟਾ ਖਾਨ ਸਾਬਰੀ ਨੇ ਨਸ਼ੇੜੀਆਂ ਖ਼ਿਲਾਫ਼ ਡਟਣ ਦਾ ਸੱਦਾ ਦਿਤਾ। ਗਾਇਕ ਰਾਮ ਸਿੰਘ ਅਲਬੇਲਾ ਤੇ ਹਰਭਜਨ ਸਿੰਘ ਜੱਲੋਵਾਲ ਨੇ ਗੀਤਾਂ ਰਾਹੀਂ ਹਾਜ਼ਰੀ ਲਵਾਈ। ਪੰਜਾਬੀ ’ਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ ਪੇਸ਼ ਕੀਤੇ। ਸਟੇਜ ਭਗਵਾਨ ਦਾਸ ਮਾਜਰੀ ਨੇ ਸੰਭਾਲੀ, ਜਦੋਂ ਕਿ ਧਰਮ ਸਿੰਘ ਰਾਈਏਵਾਲ ਨੇ ਧੰਨਵਾਦ ਕੀਤਾ। ਸਮਾਗਮ ਵਿੱਚ ਸ਼੍ਰੋਮਣੀ ਪੱਤਰਕਾਰ ਭੂਸ਼ਨ ਸੂਦ, ਅਮਰੀਕ ਸਿੰਘ, ਜੋਰਾ ਸਿੰਘ ਮਾਹੀ, ਹਰਮਿੰਦਰਪਾਲ ਕੌਰ, ਮੇਲਾ ਸਿੰਘ ਅਤੇ ਸ਼ਿੰਦਰਪਾਲ ਸਿੰਘ ਨੇ ਸ਼ਿਰਕਤ ਕੀਤੀ।