ਪੱਤਰ ਪ੍ਰੇਰਕਕਪੂਰਥਲਾ, 8 ਜੂਨਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ ’ਚ ਸਦਰ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਤਰਲੋਕ ਚਾਹਲ ਪੁੱਤਰ ਰਣਜੀਤ ਚਾਹਲ ਵਾਸੀ ਭਾਣੋ ਲੰਗਾ ਨੇ ਪੁਲੀਸ ਨੂੰ ਦਿੱਤੀ ਸ਼ਿਾਕਇਤ ’ਚ ਦੱਸਿਆ ਕਿ ਮੁਲਜ਼ਮ ਨੇ ਉਸ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 13 ਲੱਖ 90 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਇਸ ਸਬੰਧੀ ਪੁਲੀਸ ਨੇ ਚਰਨਜੀਤ ਸਿੰਘ ਉਰਫ਼ ਚੰਨੀ ਪੁੱਤਰ ਜਰਨੈਲ ਸਿੰਘ ਵਾਸੀ ਕੋਹਾੜ ਕਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।