ਪੱਤਰ ਪ੍ਰੇਰਕਕਪੂਰਥਲਾ, 9 ਜੂਨਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਸਬੰਧੀ ਤਲਵੰਡੀ ਚੌਧਰੀਆਂ ਪੁਲੀਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਰੁਲੀਆ ਰਾਮ ਪੁੱਤਰ ਸੂਰਤਾ ਸਿੰਘ ਵਾਸੀ ਬਾਜਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਮੁਲਜ਼ਮਾਂ ਨੇ ਅੰਗਰੇਜ਼ ਸਿੰਘ ਨੂੰ ਜਰਮਨ ਭੇਜਣ ਦਾ ਝਾਂਸਾ ਦੇ ਕੇ ਛੇ ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਸਬੰਧੀ ਪੁਲੀਸ ਨੇ ਕਰਨਦੀਪ ਸਿੰਘ ਪੁੱਤਰ ਮੋਜਾ ਸਿੰਘ ਵਾਸੀ ਬਾਜਾ, ਸੋਨੂੰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਅੰਮ੍ਰਿਤਪੁਰ ਤੇ ਹਰਭਜਨ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਅੰਮ੍ਰਿਤਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।