ਵਿਦੇਸ਼ ਭੇਜਣ ਦੇ ਨਾਂ ’ਤੇ 8 ਲੱਖ ਠੱਗੇ
05:18 AM Mar 09, 2025 IST
Advertisement
ਪੱਤਰ ਪ੍ਰੇਰਕ
ਹੁਸ਼ਿਆਰਪੁਰ, 8 ਮਾਰਚ
ਵਿਦੇਸ਼ ਭੇਜਣ ਦੇ ਨਾਂਅ ’ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ’ਚ ਮਾਡਲ ਟਾਊਨ ਪੁਲੀਸ ਨੇ ਮੁਹੰਮਦ ਅਲੀ ਹਸਨ ਵਾਸੀ ਜ਼ਿਲ੍ਹਾ ਸੀਤਾਮਾੜੀ (ਬਿਹਾਰ) ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਕੋਲ ਕੀਤੀ ਸ਼ਿਕਾਇਤ ’ਚ ਕੇਵਲ ਸਿੰਘ ਵਾਸੀ ਜਲੰਧਰ ਨੇ ਦੱਸਿਆ ਕਿ ਅਲੀ ਹਸਨ ਨੇ ਉਸ ਦੇ ਲੜਕੇ ਨੂੰ ਪੁਰਤਗਾਲ ਭੇਜਣ ਦੇ ਏਵਜ਼ ’ਚ ਉਸ ਕੋਲੋਂ ਅੱਠ ਲੱਖ ਰੁਪਏ ਲਏ ਸਨ ਪਰ ਨਾ ਤਾਂ ਉਸ ਦੇ ਲੜਕੇ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲੀਸ ਨੇ ਮਾਮਲੇ ਦੀ ਜਾਂਚ ਕਰਨ ਉਪਰੰਤ ਮੁਹੰਮਦ ਅਲੀ ਹਸਨ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement