For the best experience, open
https://m.punjabitribuneonline.com
on your mobile browser.
Advertisement

ਵਿਧਾਇਕਾ ਭਰਾਜ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ

06:20 AM Apr 16, 2025 IST
ਵਿਧਾਇਕਾ ਭਰਾਜ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 15 ਅਪਰੈਲ
ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ (ਡਾਈਟ) ਸੰਗਰੂਰ ‘ਚ 4 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਆਡੀਟੋਰੀਅਮ ਦੀ ਮਾਣਮੱਤੀ ਸੌਗਾਤ ਲੋਕ ਅਰਪਣ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।  ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਸ ਆਧੁਨਿਕ ਇਮਾਰਤ ਦੇ ਬਣਨ ਨਾਲ ਸਿੱਖਿਆ ਵਿਭਾਗ ਨੂੰ ਵੱਡਾ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਹੁਣ ਅਧਿਆਪਕਾਂ ਦੇ ਵੱਡੇ ਸਮੂਹ ਨੂੰ ਇੱਕੋ ਵੇਲੇ ਬਹੁਤ ਚੰਗੇ ਅਤੇ ਉਸਾਰੂ ਮਾਹੌਲ ਵਿੱਚ ਅਧਿਆਪਨ ਦੀ ਸਿਖਲਾਈ ਦਿੱਤੀ ਜਾ ਸਕੇਗੀ। ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਭਰਾਜ ਨੇ ਕਿਹਾ ਕਿ ਸੰਗਰੂਰ ਹਲਕੇ ਨੂੰ ਪਹਿਲਾਂ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਦੇ ਨਵੀਨੀਕਰਨ ਦਾ ਤੋਹਫ਼ਾ ਮਿਲਿਆ ਸੀ ਅਤੇ ਹੁਣ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਲਗਾਤਾਰ ਸੁਧਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੁਧਾਰ ਸਦਕਾ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਾਤ ਪਾਉਣ ਦੇ ਕਾਬਲ ਬਣਾਏ ਜਾ ਰਹੇ ਹਨ। ਉਨ੍ਹਾਂ ਇੱਕ ਵਾਰ ਮੁੜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਕੂਲ ਸਿੱਖਿਆ ਨੂੰ ਸੁਧਾਰਨ ਲਈ ਕੀਤੇ ਜਾ ਰਹੇ ਯਤਨਾਂ ਲਈ ਧੰਨਵਾਦ ਕੀਤਾ।

Advertisement

Advertisement
Advertisement
Advertisement
Author Image

Sukhjit Kaur

View all posts

Advertisement