For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਅਤੇ ਡੀਸੀ ਵੱਲੋਂ ਐੱਸਓਈ ਪ੍ਰਾਜੈਕਟਾਂ ਦੀ ਜਾਂਚ

04:25 AM Feb 05, 2025 IST
ਵਿਧਾਇਕ ਅਤੇ ਡੀਸੀ ਵੱਲੋਂ ਐੱਸਓਈ ਪ੍ਰਾਜੈਕਟਾਂ ਦੀ ਜਾਂਚ
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਤੇ ਡੀਸੀ ਪ੍ਰਾਜੈਕਟ ਦਾ ਨਿਰੀਖਣ ਕਰਦੇ ਹੋਏ।
Advertisement
ਟ੍ਰਿਬਿਊਨ ਨਿਊਜ਼ ਸਰਵਿਸ
Advertisement

ਲੁਧਿਆਣਾ, 4 ਫਰਵਰੀ

Advertisement

ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਥਾਨਕ ਮਿਲਰਗੰਜ ਅਤੇ ਕਿਦਵਈ ਨਗਰ ਵਿੱਚ ਦੋ ਆਗਾਮੀ ਸਕੂਲ ਆਫ਼ ਐਮੀਨੈਂਸ (ਐੱਸ.ਓ.ਈ.) ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਜਾਂਚ ਦੌਰਾਨ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਐੱਸ.ਓ.ਈ. ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਬੁਨਿਆਦੀ ਢਾਂਚਾ, ਪ੍ਰਯੋਗਸ਼ਾਲਾਵਾਂ, ਸੀ.ਸੀ.ਟੀ.ਵੀ. ਨਿਗਰਾਨੀ ਅਤੇ ਵੱਖ-ਵੱਖ ਖੇਡਾਂ ਲਈ ਲੈਸ ਅੰਦਰੂਨੀ ਅਤੇ ਬਾਹਰੀ ਖੇਡ ਦੇ ਮੈਦਾਨ ਹੋਣਗੇ। ਉਨ੍ਹਾਂ ਕਾਰਜਕਾਰੀ ਏਜੰਸੀਆਂ ਨੂੰ ਦੋਵਾਂ ਇਮਾਰਤਾਂ ਦੇ ਸਾਹਮਣੇ ਵਾਲੇ ਹਿੱਸੇ ਨੂੰ ਵਧਾਉਣ ਅਤੇ ਕਲਾਸਰੂਮਾਂ ਵਿੱਚ ਪ੍ਰੋਜੈਕਟਰ ਲਗਾਉਣ, ਖਿੜਕੀਆਂ ਦੇ ਪਰਦੇ, ਛੱਤਾਂ ’ਤੇ ਸੋਲਰ ਪੈਨਲ, ਪਾਰਕਿੰਗ ਸਹੂਲਤਾਂ ਅਤੇ ਮੌਜੂਦਾ ਚਾਰਦੀਵਾਰੀਆਂ ਨੂੰ ਉੱਚਾ ਕਰਨ ਦੇ ਨਿਰਦੇਸ਼ ਦਿੱਤੇ।

ਵਿਧਾਇਕ ਪੱਪੀ ਅਤੇ ਡਿਪਟੀ ਕਮਿਸ਼ਨਰ ਜੋਰਵਾਲ ਨੇ ਕਿਹਾ ਕਿ ਕਿਦਵਈ ਨਗਰ ਵਿੱਚ ਸਕੂਲ ਆਫ਼ ਐਮੀਨੈਂਸ ਲੁਧਿਆਣਾ ਨਗਰ ਸੁਧਾਰ ਟਰੱਸਟ ਵੱਲੋਂ ਵਿਕਸਿਤ ਕੀਤਾ ਜਾ ਰਿਹਾ ਹੈ, ਜਦੋਂਕਿ ਮਿਲਰਗੰਜ ਐੱਸ.ਓ.ਈ. ਲੋਕ ਨਿਰਮਾਣ ਵਿਭਾਗ ਵੱਲੋਂ ਨਿਰਮਾਣ ਅਧੀਨ ਹੈ। ਸਕੂਲ ਆਫ਼ ਐਮੀਨੈਂਸ ਪ੍ਰੋਗਰਾਮ ਦਾ ਉਦੇਸ਼ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਉਣਾ ਹੈ ਅਤੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਅਤੇ ਉਜਵਲ ਭਵਿੱਖ ਨੂੰ ਉਤਸ਼ਾਹਿਤ ਕਰਨਾ ਹੈ।

ਡਿਪਟੀ ਕਮਿਸ਼ਨਰ ਜੋਰਵਾਲ ਨੇ ਦੱਸਿਆ ਕਿ ਦੋਵਾਂ ਸਕੂਲਾਂ ਵਿੱਚ ਉਸਾਰੀ ਲਗਭਗ ਪੂਰੀ ਹੋ ਗਈ ਹੈ, ਸਿਰਫ ਅੰਤਿਮ ਛੋਹਾਂ ਬਾਕੀ ਹਨ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਐਸ.ਓ.ਈਜ਼ ਨੂੰ ਪੂਰਾ ਕਰਨ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਇਸ ਨਿਰੀਖਣ ਵਿੱਚ ਐੱਸ.ਡੀ.ਐੱਮ. ਪੂਰਬੀ ਜਸਲੀਨ ਕੌਰ ਭੁੱਲਰ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ, ਸਕੂਲ ਸਿੱਖਿਆ ਵਿਭਾਗ ਦੇ ਸਹਾਇਕ ਨਿਰਦੇਸ਼ਕ ਸੰਦੀਪ ਵਰਮਾ, ਡੀਈਓ ਡਿੰਪਲ ਮਦਾਨ ਅਤੇ ਨਗਰ ਸੁਧਾਰ ਟਰੱਸਟ, ਲੁਧਿਆਣਾ, ਨਗਰ ਨਿਗਮ ਅਤੇ ਲੋਕ ਨਿਰਮਾਣ ਵਿਭਾਗ ਦੇ ਨੁਮਾਇੰਦੇ ਵੀ ਸ਼ਾਮਲ ਸਨ।

Advertisement
Author Image

Jasvir Kaur

View all posts

Advertisement