ਜੋਗਿੰਦਰ ਸਿੰਘ ਮਾਨਮਾਨਸਾ, 12 ਅਪਰੈਲਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਬਿਹਤਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਬੁਢਲਾਡਾ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੀ ਮੌਜੂਦ ਸਨ।ਵਿਧਾਇਕ ਵੱਲੋਂ ਸਿਹਤ ਸੰਸਥਾਵਾਂ ਵਿਖੇ ਮਿਲ ਰਹੀਆਂ ਸਿਹਤ ਸੁਵਿਧਾਵਾਂ ਦਾ ਮੁਲਾਂਕਣ ਕੀਤਾ ਗਿਆ। ਉਨ੍ਹਾਂ ਸਟਾਫ ਨੂੰ ਹਦਾਇਤ ਕੀਤੀ ਕਿ ਆਪਣੀ ਡਿਊਟੀ ’ਤੇ ਸਮੇਂ-ਸਿਰ ਆਉਣਾ ਅਤੇ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਦਵਾਈਆਂ ਅਤੇ ਹਰ ਤਰ੍ਹਾਂ ਦੇ ਟੈਸਟ ਲੋਕਾਂ ਨੂੰ ਬਿਲਕੁਲ ਮੁਫ਼ਤ ਮੁਹੱਈਆ ਕਰਵਾਏ ਜਾਂਦੇ ਹਨ।ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਹੈਲਥ ਐਂਡ ਵੈੱਲਨੈਸ ਸੈਂਟਰ ਵਿੱਚ 35 ਤੋਂ 40 ਕਿਸਮ ਦੀਆਂ ਦਵਾਈਆਂ ਮੁਫਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਪ੍ਰਤਾਪ ਸਿੰਘ ਅਤੇ ਸੰਦੀਪ ਸਿੰਘ ਸੀਨੀਅਰ ਸਹਾਇਕ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।